ਪੰਜਾਬ ਦੇ 122 ਸਾਬਕਾ ਮੰਤਰੀਆਂ-ਵਿਧਾਇਕਾਂ ਦੀ ਸੁਰੱਖਿਆ ਵਾਪਸ

security

ਪੰਜਾਬ ਦੇ 122 ਸਾਬਕਾ ਮੰਤਰੀਆਂ-ਵਿਧਾਇਕਾਂ ਦੀ ਸੁਰੱਖਿਆ ਵਾਪਸ

  • ਭਗਵੰਤ ਮਾਨ ਐਕਸ਼ਨ ਦੇ ਮੂਡ ’ਚ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਕਾਰਵਾਈ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਖਤੀ ਵਰਤਦੇ ਦਿਸੇ। ਪੰਜਾਬ ਪੁਲਿਸ ਨੇ 122 ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ (Security Punjab Ministers-MLA) ਵਾਪਸ ਲੈ ਲਈ ਹੈ। ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਵੀ ਸ਼ਾਮਲ ਹਨ।

ਪੰਜਾਬ ਦੇ ਏਡੀਜੀਪੀ ਨੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕੀਤੇ ਹਨ। ਏ.ਡੀ.ਜੀ.ਪੀ. (ਸੁਰੱਖਿਆ) ਵੱਲੋਂ ਸੂਬੇ ਦੇ ਆਰਮਡ ਪੁਲਿਸ ਦੇ ਡੀਜੀਪੀ, ਹੋਮ ਗਾਰਡ ਦੇ ਕਮਾਂਡੈਂਟ ਜਨਰਲ, ਸਾਰੀਆਂ ਪੁਲਿਸ ਰੇਂਜਾਂ ਦੇ ਆਈਜੀ-ਡੀਆਈਜੀ, ਅੰਮ੍ਰਿਤਸਰ-ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਇਹ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਇਲਾਕਿਆ ’ਚ ਰਹਿਣ ਵਾਲਾ ਸਾਰੇ ਸਾਬਾਕ ਮੰਤਰੀਆਂ ਤੇ ਸਾਬਕਾ ਵਿਧਾਇਆਂ ਦੀ ਸਿਕਿਊਰਿਟੀ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਵੇ।

ਜਿਕਰਯੋਗ ਹੈ ਪੰਜਾਬ ’ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਹੈ। ਸੂਬੇ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਵੱਡੇ-ਵੱਡੇ ਦਿੱਗਜ਼ਾਂ ਨੂੰ ਹਰਾਇਆ ਹੈ। ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਉਨਾਂ ਨਾਲ 17 ਮੰਤਰੀ ਵੀ ਸਹੁੰ ਚੁੱਕਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ