ਸੀਚੇਵਾਲ ਅਤੇ ਸਾਹਨੀ ਜਾਣਗੇ ਰਾਜਸਭਾ ‘ਚ, ਦੋਵਾਂ ਨੇ ਭਰਿਆ ਪਰਚਾ, ਵਿਰੋਧ ’ਚ ਨਹੀਂ ਆਇਆ ਸਾਹਮਣੇ

sichwalal

10 ਜੂਨ ਨੂੰ ਐਲਾਨੇ ਜਾਣਗੇ ਨਤੀਜੇ, ਦੋਵਾਂ ਦੀ ਜਿੱਤ ਤੈਅ (Rajya Sabha)

  • ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਲੀਡਰਸ਼ਿਪ ਰਹੀ ਮੌਕੇ ਤੋਂ ਗੈਰ ਹਾਜ਼ਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਕੋਟੇ ਵਿੱਚੋਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਾਹਣੀ ਦਾ ਰਾਜ ਸਭਾ (Rajya Sabha) ਜਾਣਗੇ। ਇਨਾਂ ਦੋਵਾਂ ਵੱਲੋਂ ਰਾਜ ਸਭਾ ਲਈ ਮੰਗਲਵਾਰ ਨੂੰ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰ ਦਿੱਤਾ ਗਿਆ ਹੈ, ਜਦੋਂਕਿ ਇਨਾਂ ਦੇ ਵਿਰੋਧ ਵਿੱਚ ਇੱਕ ਵੀ ਨਾਮਜ਼ਦਗੀ ਕਾਗ਼ਜ਼ ਦਾਖ਼ਲ ਨਹੀਂ ਹੋਇਆ ਹੈ, ਜਿਸ ਕਾਰਨ ਇਨਾਂ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ ਪਰ 10 ਜੂਨ ਤੱਕ ਇਨਾਂ ਨੂੰ ਇੰਤਜ਼ਾਰ ਕਰਨਾ ਪਵੇਗਾ, ਕਿਉਂਕਿ 10 ਜੂਨ ਨੂੰ ਹੀ ਨਤੀਜੇ ਐਲਾਨੇ ਜਾਣਗੇ।

ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਮੰਗਲਵਾਰ ਨੂੰ ਜਦੋਂ ਪੰਜਾਬ ਵਿਧਾਨ ਸਭਾ ਵਿੱਚ ਪਰਚਾ ਦਾਖ਼ਲ ਕਰਨ ਲਈ ਪੁੱਜੇ ਤਾਂ ਇਨਾਂ ਨਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਵੀ ਹਾਜ਼ਰੀ ਲਗਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਸੀ ਪਰ ਮੰਗਲਵਾਰ ਨੂੰ ਇਨਾਂ ਦੋਵਾਂ ਦੇ ਪਰਚੇ ਦਾਖ਼ਲ ਕਰਨ ਮੌਕੇ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਆਏ ਅਤੇ ਨਾ ਹੀ ਪਾਰਟੀ ਲੀਡਰਸ਼ਿਪ ਵੱਲੋਂ ਕੋਈ ਦਿਖਾਈ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਿਮਲਾ ਦੌਰਾ ਹੋਣ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ ’ਤੇ ਪਹਿਲਾਂ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਜਾਣਾ ਸੀ ਅਤੇ ਪ੍ਰਧਾਨ ਮੰਤਰੀ ਦੀ ਵਾਪਸੀ ਮੌਕੇ ਵੀ ਭਗਵੰਤ ਮਾਨ ਨੂੰ ਬਤੌਰ ਮੁੱਖ ਮੰਤਰੀ ਹਾਜ਼ਰ ਰਹਿਣਾ ਸੀ। ਜਿਸ ਕਾਰਨ ਉਹ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਮੌਕੇ ਵਿਧਾਨ ਸਭਾ ਵਿੱਚ ਪੁੱਜ ਨਹੀਂ ਪਾਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ