ਪੰਜਾਬ ਦੇ ਹਾਲਾਤ ਦੇਖਦਿਆਂ ਡੀਸੀ ਦਫ਼ਤਰ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ, ਹੁਣੇ ਪੜ੍ਹੋ

Punjab News

ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਵਿੱਚ (Punjab News) ਬੀਤੇ ਦਿਨ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਦੌਰਾਨ ਬਹੁਤ ਸਾਰੇ ਇਲਾਕੇ ਹੜ੍ਹ ਦੇ ਮਾਰ ਹੇਠ ਆ ਗਏ ਹਨ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਫੈਸਲਾ ਲਿਆ ਹੈ ਕੇ ਮਿਤੀ 10 ਤੋਂ 12 ਜੁਲਾਈ ਤੱਕ ਦਿੱਤਾ ਕਲਮਛੋੜ ਹੜਤਾਲ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ।

ਡੀਸੀ ਦਫਤਰ ਕਰਮਚਾਰੀ ਯੂਨੀਅਨ, ਪੰਜਾਬ ਦੇ ਤੇਜਿੰਦਰ ਸਿੰਘ ਨੰਗਲ, ਸੂਬਾ ਪ੍ਰਧਾਨ, ਨਰਿੰਦਰ ਸਿੰਘ ਚੀਮਾ, ਸੂਬਾ ਜਨਰਲ ਸਕੱਤਰ, ਕਰਵਿੰਦਰ ਸਿੰਘ ਚੀਮਾ, ਸੂਬਾ ਵਿੱਤ ਸਕੱਤਰ, ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਡੀਸੀ ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਯੂਨੀਅਨ ਵੱਲੋਂ ਸੂਬੇ ਦੇ ਡਿਪਟੀ ਕਮਿਸਨਰ ਦਫਤਰਾਂ, ਸਬ ਡਵੀਜਨ ਦਫਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ 10 ਤੋਂ 12 ਜੁਲਾਈ ਤੱਕ ਕਲਮਛੋੜ ਹੜਤਾਲ ਦਾ ਐਕਸ਼ਨ ਦਿੱਤਾ ਗਿਆ ਸੀ। ਪਰ ਸੂਬੇ ਅੰਦਰ ਹੋ ਰਹੀ ਬਰਸਾਤ ਨਾਲ ਪਿੰਡਾਂ/ਸਹਿਰਾਂ ਅੰਦਰ ਪਾਣੀ ਦਾ ਪੱਧਰ ਵੱਧ ਜਾਣ ਨਾਲ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ।

ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਡਿਊਟੀ ਕਰਦੇ ਹੋਏ ਸਾਡਾ ਮੁੱਢਲਾ ਫਰਜ | Punjab News

ਅਜਿਹੇ ਹਾਲਾਤਾਂ ਵਿੱਚ ਸੂਬਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਅਜਿਹੀ ਸਥਿਤੀ ਨੂੰ ਕੰਟਰੋਲ ਕਰਨਾ ਹੁੰਦਾ ਹੈ, ਜਿਸ ਲਈ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨਾ ਹੁੰਦਾ ਹੈ। ਇਸ ਲਈ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਡਿਊਟੀ ਕਰਦੇ ਹੋਏ ਸਾਡਾ ਮੁੱਢਲਾ ਫਰਜ ਬਣਦਾ ਹੈ ਕੇ ਇਸ ਵਕਤ ਅਸੀਂ ਆਪਣੀਆਂ ਮੰਗਾਂ ਤੋਂ ਵੱਧ ਸੂਬਾ ਵਾਸੀਆਂ ਦੀਆਂ ਮੁਸਕਿਲਾਂ ਨੂੰ ਧਿਆਨ ਵਿੱਚ ਰੱਖੀਏ।

ਸੂਬੇ ਅੰਦਰ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਪਿੰਡਾਂ/ਸਹਿਰਾਂ ਅੰਦਰ ਮੀਹ ਦੇ ਪਾਣੀ ਦਾ ਪੱਧਰ ਵਧ ਜਾਣ ’ਤੇ ਸੂਬਾ ਵਾਸੀਆਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਇਸ ਲਈ ਸੂਬਾ ਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਫੈਸਲਾ ਲਿਆ ਹੈ ਕੇ ਮਿਤੀ 10 ਤੋਂ 12 ਜੁਲਾਈ 2023 ਤੱਕ ਦਿੱਤਾ ਕਲਮਛੋੜ ਹੜਤਾਲ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ। ਸੋਮਵਾਰ ਤੋਂ ਦਫਤਰਾਂ ਵਿੱਚ ਆਮ ਦੀ ਤਰ੍ਹਾਂ ਕੰਮ ਹੋਵੇਗਾ। ਇਸ ਸੰਬੰਧੀ ਇੱਕ ਹਫਤੇ ਬਾਅਦ (ਜੇਕਰ ਹੜ੍ਹਾਂ ਦੀ ਸਥਿਤੀ ਕੰਟਰੋਲ ਵਿੱਚ ਹੋਵੇਗੀ) ਤਾਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਸੂਬਾ ਸਰਕਾਰ ਨੂੰ ਅਪੀਲ ਹੈ ਕਿ ਅਸੀਂ ਹਰ ਤਰ੍ਹਾਂ ਸਰਕਾਰ, ਜ਼ਿਲ੍ਹਾ ਪ੍ਰਸਾਸਨ ਅਤੇ ਸੂਬਾ ਵਾਸੀਆਂ ਦੇ ਨਾਲ ਹਾਂ, ਇਸ ਲਈ ਸਾਡੀਆਂ ਮੰਗਾਂ ਦੀ ਪੂਰਤੀ ਤੁਰੰਤ ਕੀਤੀ ਜਾਵੇ।