ਜ਼ਰੂਰੀ ਹੋ ਗਈ ਹੈ ਖੁਦ ਦੀ ਦੇਖਭਾਲ

ਜ਼ਰੂਰੀ ਹੋ ਗਈ ਹੈ ਖੁਦ ਦੀ ਦੇਖਭਾਲ

ਸੈਲਫ-ਕੇਅਰ (ਖੁਦ ਦੀ ਦੇਖਭਾਲ) ਜ਼ਿੰਦਗੀ ਭਰ ਦੀ ਆਦਤ ਅਤੇ ਸੱਭਿਆਚਾਰ ਹੈ। ਇਹ ਇਨਸਾਨ ਦਾ ਅਭਿਆਸ ਹੈ ਜੋ ਮੌਜ਼ੂਦਾ ਗਿਆਨ ਅਤੇ ਜਾਣਕਾਰੀ ਦੇ ਅਧਾਰ ’ਤੇ ਆਪਣੀ ਸਿਹਤ ਦੀ ਦੇਖਭਾਲ ਕਰਨ ਲਈ ਸਹੀ ਫੈਸਲੇ ਲੈਂਦਾ ਹੈ। ਇਹ ਵਿਗਿਆਨੀਆਂ ਅਤੇ ਹਰ ਖੇਤਰ ਦੇ ਮਾਹਿਰਾਂ ਦੀ ਸਾਂਝੀ ਸਲਾਹ ਨਾਲ ਮੁਮਕਿਨ ਹੁੰਦਾ ਹੈ। ਸਾਲ 2020 ਵਿਚ ਸ਼ੁਰੂ ਹੋਈ ਮਹਾਂਮਾਰੀ ਕੋਵਿਡ-19 ਨੇ ਵਿਸ਼ਵ-ਭਰ ਵਿਚ ਤਬਾਹੀ ਮਚਾਈ ਹੋਣ ਕਰਕੇ ਮੌਤ ਦਾ ਅੰਕੜਾ ਵੀ ਦਿਨੋਂ-ਦਿਨ ਵਧਦਾ ਰਿਹਾ ਹੈ। ਹਰ ਆਦਮੀ ਨੂੰ ਪੂਰਾ ਸਾਲ ਰੋਗਾਂ ਤੋਂ ਬਚਾਅ ਦੇ ਤਰੀਕੇ ਵਰਤ ਕੇ ਖੁਦ ਦਾ, ਪਰਿਵਾਰ ਤੇ ਸਮਾਜਦਾ ਰਲ-ਮਿਲ ਕੇ ਖਿਆਲ ਰੱਖਣਾ ਚਾਹੀਦਾ ਹੈ।

ਮੈਡੀਸਨ ਐਂਡ ਸਾਇੰਸ ਇਨ ਸਪੋਰਟਸ ਦੀ ਸਟੱਡੀ ਮੁਤਾਬਿਕ ਹਾਰਟ ਅਟੈਕ ਅਤੇ ਸਟ੍ਰੋਕ ਵਰਗੀਆਂ ਵਧ ਰਹੀਆਂ ਬਿਮਾਰੀਆਂ ਤੋਂ ਬਚਣ ਲਈ ਘਰ ਅੰਦਰ ਹੀ 3-8 ਪੌਂਡ ਦੇ ਡੰਬਲ ਰੋਜਾਨਾਂ ਇਸਤੇਮਾਲ ਕਰਨ ਨਾਲ ਹੱਡੀਆਂ ਮਜਬੂਤ ਤੇ ਬਾਡੀ-ਬੈਲੇਂਸ ਬਣਿਆ ਰਹਿੰਦਾ ਹੈ।
ਸਟ੍ਰੈਸ ਘੱਟ ਕਰਨ ਲਈ ਵਕਤ ਦੇ ਮੁਤਾਬਿਕ ਦਿਨ ਵਿਚ 20 ਮਿੰਟ ਜੰਕ ਮੇਲ ਚੈਕ ਤੇ ਗਾਰਬੇਜ ਕਰਨ ਦੇ ਨਾਲ, ਘਰ ਦੇ ਦਰਵਾਜੇ, ਕਿਚਨ ਤੇ ਕਮਰੇ ਦੇ ਦਰਾਜ, ਫਰਿੱਜ, ਵਿੰਡੋਜ਼ ਦੇ ਨੋਬ-ਹੈਂਡਲ ਸੈਨੀਟਾਈਜਰ ਨਾਲ ਕਲੀਨ ਕਰੋ।

ਜੌਬਸ ਦੀ ਰੋਟੇਸ਼ਨ ਸ਼ਿਫਟਾਂ ਕਰਕੇ ਨੀਂਦ ਘੱਟ ਜਾਂ ਨਾ ਆਉਣ ਦੀ ਵਧ ਰਹੀ ਸਮੱਸਿਆ ਕਾਰਨ ਛੁੱਟੀ ਦਾ ਦਿਨ ਵੀ ਖਰਾਬ ਹੋ ਜਾਂਦਾ ਹੈ। ਦੇਰ ਨਾਲ ਰਾਤ ਹੈਵੀ-ਡਿਨਰ ਤੇ ਜਾਗਣ ਦੀ ਆਦਤ ਵੀ ਬਦਲ ਦਿਓ। 7 ਤੋਂ 8 ਘੰਟੇ ਦੀ ਨੀਂਦ ਲਈ ਖੁਰਾਕ ਵਿਚ ਘੱਟ ਕੈਲੋਰੀ ਵਾਲੇ ਪਦਾਰਥ, ਸਾਈਟਰਸ ਫਰੂਟ, ਗਰਮ ਪਾਣੀ ਤੇ ਦੁੱਧ ਤੇ ਸਪਲੀਮੈਂਟ ਵਿਟਾਮਿਨ-ਸੀ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਮਾਹਿਰ ਦੀ ਸਲਾਹ ਨਾਲ ਸ਼ੁਰੂ ਕਰ ਦਿਓ। ਦਿਨ ਭਰ ਦੀ ਤਾਜ਼ਗੀ, ਐਨਰਜੀ ਅਤੇ ਬਾਡੀ ਟੈਂਪਰੇਚਰ ਬਰਕਰਾਰ ਰੱਖਣ ਲਈ ਆਪਣੇ ਸਰੀਰ ਮੁਤਾਬਿਕ ਗਰਮ ਸ਼ਾਵਰ ਤੇ ਆਖਰੀ ਇੱਕ ਮਿੰਟ ਠੰਢਾ ਸ਼ਾਵਰ ਲਵੋ।

ਗਰਮ ਮੌਸਮ ਵਿਚ ਡੀਹਾਈਡ੍ਰੇਸ਼ਨ, ਕਬਜ਼, ਚੱਕਰ ਆਉਣੇ, ਸਿਰ-ਪੀੜ ਵਰਗੀ ਕੰਡੀਸ਼ਨ ਲਈ ਸਾਦਾ ਪਾਣੀ ਰੋਜ਼ਾਨਾ 8-10 ਗਲਾਸ ਪੀਓ ਅਤੇ ਕੰਮ ਦੌਰਾਨ ਆਪਣੀ ਪਾਣੀ ਦੀ ਬੋਤਲ ਖਾਲੀ ਨਾ ਹੋਣ ਦਿਓ। ਛੋਟੇ ਬੱਚਿਆਂ ਨੂੰ ਪਾਣੀ ਪਿਲਾਉਣ ਲਈ ਖਿਆਲ ਮਾਂ-ਬਾਪ ਖੁਦ ਰੱਖਣ।

ਸਵੇਰੇ ਜਾਗਦੇ ਹੀ ਬਿਨਾ ਕੁੱਲਾ ਕੀਤੇ ਰਾਤ ਦਾ ਤਾਂਬੇ ਦੇ ਭਾਂਡੇ ਵਿਚ ਰੱਖਿਆ ਪਾਣੀ ਇਸਤੇਮਾਲ ਕਰਨ ਨਾਲ ਹਾਜ਼ਮਾ ਠੀਕ ਰਹਿੰਦਾ ਹੈ। ਕਸਰਤ ਤੇ ਸੈਰ ਸ਼ੁਰੂ ਕਰਨ ਤੋਂ ਪਹਿਲਾਂ ਗ੍ਰੀਨ-ਟੀ ਜਾਂ ਬਿਨਾ ਦੁੱਧ ਬਲੈਕ ਟੀ ਪੀਣ ਨਾਲ ਸਰੀਰ ਨੂੰ ਅਨਰਜੀ ਮਿਲਦੀ ਹੈ। ਵੱਧ ਕੋਲੇਸਟ੍ਰੋਲ ਵਾਲੇ ਫਾਇਦਾ ਲੈ ਸਕਦੇ ਹਨ।

ਰਸੋਈ ਵਿੱਚੋਂ ਕੁਕੀ-ਬਿਸਕੁਟ, ਮਿਠਾਈ, ਰੱਸ, ਕੇਕ ਤੇ ਕੇਕ ਰੱਸ ਚੱਕ ਦਿਓ। ਹਮੇਸ਼ਾ ਸਨੈਕਸ ਫਲਾਂ ਵਿਚ ਕੇਲਾ, ਸੇਬ, ਰੋਸਟਿਡ ਚਿੱਕ-ਪੀ (ਛੋਲੇ), ਪੰਪਕਿਨ ਤੇ ਸਨਫਲਾਵਰ ਸੀਡਜ਼, ਮਿਕਸ ਨਟਸ, ਕੱਚੀ ਮੁੰਗਫਲੀ, ਬਾਦਾਮ, ਕਾਜੂ, ਅਖਰੋਟ ਨੂੰ ਸ਼ਾਮਿਲ ਕਰੋ।
ਚੰਗੀ ਯਾਦ ਸ਼ਕਤੀ ਤੇ ਲੰਮੀ ਜ਼ਿੰਦਗੀ ਜੀਉਣ ਲਈ, ਹੋ ਸਕੇ ਤਾਂ ਲੰਚ ਤੋਂ ਬਾਅਦ 20 ਮਿੰਟ ਦੀ ਸੈਰ ਕਰੋ। ਤਾਜ਼ਗੀ ਦੇ ਨਾਲ ਸਰੀਰ ਤੇ ਮਨ ਨੂੰ ਤਾਕਤ ਮਿਲਦੀ ਹੈ।

ਸਿਰ-ਪੀੜ, ਧੁੰਦਲੀ ਨਜ਼ਰ ਤੇ ਖੁਸ਼ਕ ਅੱਖਾਂ ਦੀ ਹਾਲਤ ਵਿਚ ਲੈਪਟਾਪ ਅੱਗੇ ਕੰਮ ਕਰਨ ਵਾਲੇ ਹਰ ਇੱਕ ਘੰਟੇ ਦੇ ਅੰਤਰ ’ਤੇ ਸਿਰਫ 20 ਸੈਕਿੰਡ ਲਈ ਆਪਣੀਆਂ ਅੱਖਾਂ ਨੂੰ ਬੰਦ ਕਰਕੇ ਬ੍ਰੇਕ ਯਾਨੀ ਆਰਾਮ ਦੇਣ। ਨਜ਼ਰ ਦਾ ਚਸ਼ਮਾ ਵਰਤਣ ਵਾਲੇ ਚੰਗੀ ਕੁਆਲਟੀ ਦੇ ਗਲਾਸਿਸ ਇਸਤੇਮਾਲ ਕਰਕੇ ਆਪਣੇ-ਆਪ ਨੂੰ ਭਵਿੱਖ ਵਿਚ ਹੋਣ ਵਾਲੇ ਅੱਖਾਂ ਦੇ ਰੋਗਾਂ ਤੋਂ ਬਚਾਅ ਕਰਨ। ਸਾਹ ਦੀ ਬਿਮਾਰੀ ਅਤੇ ਫੇਫੜਿਆਂ ਨੂੰ ਤਾਕਤ ਦੇਣ ਲਈ ਰੋਜਾਨਾ 15 ਮਿੰਟ ਲੰਬਾ ਸਾਹ ਲੈਣ ਤੇ ਛੱਡਣ ਦਾ ਅਭਿਆਸ ਜ਼ਰੂਰ ਕਰੋ। ਪਹਿਲਾਂ ਸੱਜੇ ਨਥੁਨੇ ਨੂੰ ਅੰਗੂਠੇ ਨਾਲ ਅਤੇ ਫਿਰ ਖੱਬੇ ਨਥੁਨੇ ਨੂੰ ਅੰਗੂਠੇ ਨਾਲ ਕਵਰ ਕਰਕੇ ਸਾਹ ਲਵੋ ਤੇ ਛੱਡੋ।

ਹਰ ਦੂਜਾ ਆਦਮੀ ਆਪਣੀ ਜੌਬ ਅਤੇ ਆਸ-ਪਾਸ ਦੇ ਹਾਲਾਤਾਂ ਕਾਰਨ ਸਟ੍ਰੈਸ ਯਾਨੀ ਮਾਨਸਿਕ ਤਨਾਅ ਦਾ ਸ਼ਿਕਾਰ ਹੋਣ ਕਰਕੇ ਸੋਚਣ ਸਮਝਣ ਦੀ ਤਾਕਤ ਵੀ ਘਟਾ ਰਿਹਾ ਹੈ।ਸਟੈ੍ਰਸ ਨੂੰ ਘੱਟ ਕਰਨ ਵਾਲਾ ਹਾਰਮੋਨ ਕੋਰਟੀਸੋਲ ਦੇ ਪ੍ਰਾਪਰ ਲੈਵਲ ਲਈ ਘਰ ਤੋਂ ਬਾਹਰ ਫੈਮਿਲੀ ਨਾਲ ਸ਼ਾਂਤ ਹਰਿਆਲੀ ਵਾਲੇ ਸਥਾਨ ਕੁਝ ਘੰਟੇ ਜਰੂਰ ਬਿਤਾਓ।

ਸਰੀਰ ਨੂੰ ਖੁਰਾਕੀ ਤੱਤ ਦੇਣ ਅਤੇ ਫ੍ਰੈਸ਼ ਸਬਜ਼ੀਆਂ ਲਈ ਆਪਣੇ ਗਾਰਡਨ ਵਿਚ ਉਗਾਓ, ਖਾਓ ਤੇ ਤੰਦਰੁਸਤ ਬਣੋ। ਅੱਜ ਇਨਸਾਨ ਤਨਾਅ ਭਰੀ ਜ਼ਿੰਦਗੀ ਵਿਚ ਹੱਸਣਾ ਭੁੱਲ ਗਿਆ ਹੈ।ਤੁਸੀਂ ਘਰ ਅੰਦਰ ਪਰਿਵਾਰ, ਬਾਹਰ ਦੋਸਤਾਂ ਨਾਲ ਅਤੇ ਹਾਸੇ ਦੇ ਟੀਵੀ ਸ਼ੋਅ ਵਾਚ ਕਰੋ। ਖੁੱਲ੍ਹ ਕੇ ਹੱਸਣ ਨਾਲ ਦਿਮਾਗ ਐਂਡ੍ਰੋਫਿਨ ਹਾਰਮੋਨ ਰਿਲੀਜ਼ ਕਰਦਾ ਹੈ। ਹਾਸਾ ਮਾਨਸਿਕ ਤੌਰ ’ਤੇ ਰਿਸ਼ਤਿਆਂ ਨੂੰ ਮਜ਼ਬੂਤ ਕਰਦਾ ਹੈ।

ਇਕੱਲਾਪਣ ਦੂਰ ਕਰਨ ਲਈ ਹੋ ਸਕੇ ਤਾਂ ਅਕਟੀਵਿਟੀ ਕੋਰਸ ਜਾਂ ਕਲੱਬ ਜੁਆਇਨ ਕਰੋ। ਕੀ ਕਰਨਾ ਚਾਹੁੰਦੇ ਹੋ, ਕੀ ਕਰ ਸਕਦੇ ਹੋ, ਨੂੰ ਪਲੈਨ ਕਰੋ ਜ਼ਿੰਦਗੀ ਬਿਹਤਰ ਜੀਉਣ ਲਈ ਆਪਣੇ ਟੀਚਿਆਂ ਬਾਰੇ ਸੋਚੋ ਤੇ ਐਕਸ਼ਨ ਲਵੋ। ਤੁਹਾਡਾ ਸਹੀ ਪਲੈਨ ਹੀ ਜ਼ਿੰਦਗੀ ਬਦਲ ਦੇਵੇਗਾ। ਭੁੱਖ ਲੱਗਣ ’ਤੇ ਹੀ ਕੁੱਝ ਖਾਓ, ਸੰਤੁਸ਼ਟੀ ਜੋ ਜਾਣ ’ਤੇ ਖਾਣਾ-ਪੀਣਾ ਬੰਦ ਕਰ ਦਿਓ। ਜਰੂਰਤ ਤੋਂ ਵੱਧ ਖਾਣਾ-ਪੀਣਾ ਬਿਮਾਰੀਆਂ ਨੂੰ ਸੱਦਾ ਦੇਣਾ ਹੈ। ਆਪਣੇ ਸਰੀਰ ਨਾਲ ਪਿਆਰ ਅਤੇ ਕੇਅਰ ਕਰੋ।

ਥੱਕ ਜਾਣ ਦੀ ਹਾਲਤ ਵਿਚ ਆਰਾਮ ਕਰੋ ਤੇ ਨੀਂਦ ਪੂਰੀ ਲਵੋ। ਬੈਡ ’ਤੇ ਜਾਣ ਦੇ ਵੇਲੇ ਇੱਕ ਘੰਟਾ ਪਹਿਲਾਂ ਲੈਪਟੋਪ, ਸੈੱਲ ਫੋਨ ਤੇ ਲਾਈਟਾਂ ਬੰਦ ਕਰ ਦਿਓ, ਕਿਉਂਕਿ ਇਹ ਡਿਸਟਰਬੈਂਸ ਸਰੀਰ ਅੰਦਰ ਮੇਲਾਟੋਨਿਨ ਹਾਰਮੋਨ ਨੀਂਦ ਘਟਾ ਸਕਦਾ ਹੈ। ਕੋਸ਼ਿਸ਼ ਕਰੋ ਵਕਤ ’ਤੇ ਬੈਡ ’ਤੇ ਜਾਣ ਦੀ ਅਤੇ ਸਵੇਰੇ ਛੇਤੀ ਜਾਗਣ ਦੀ।

ਨੋਟ: ਵੈਕਸੀਨੇਸ਼ਨ ਕਰਾਓ- ਜ਼ਿੰਦਗੀ ਬਚਾਓ। ਵਾਇਰਸ ਸਬੰਧੀ ਬਿਮਾਰੀਆਂ ਤੋਂ ਬਚਣ ਅਤੇ ਤੰਦਰੁਸਤੀ ਲਈ ਘਰ ਦੇ ਅੰਦਰ ਦੀ ਤੇ ਆਪਣੇ ਸਰੀਰ ਦੀ ਸਫਾਈ ਦਾ ਪੂਰਾ ਖਿਆਲ ਰੱਖੋ। ਹਮੇਸ਼ਾ ਆਪਣੇ ਹੱਥਾਂ ਨੂੰ ਸਾਬਣ ਨਾਲ ਰਗੜ ਕੇ ਸਾਫ ਕਰਕੇ ਸੈਨੀਟਾਈਜ਼ਰ ਦੀ ਵਰਤੋਂ ਕਰੋ। ਘਰ ਤੋਂ ਬਾਹਰ ਮਾਸਕ ਅਤੇ ਗਲਬਸ ਦਾ ਇਸਤੇਮਾਲ ਕਰਕੇ ਖੁਦ ਨੂੰ ਅਤੇ ਸਾਹਮਣੇ ਵਾਲੇ ਨੂੰ ਬਚਾਓ।
ਅਨਿਲ ਧੀਰ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ