ਕੋਟਕਪੂਰਾ, (ਅਜੈ ਮਨਚੰਦਾ)। ਲਗਾਤਾਰ ਵਧ ਰਹੇ ਸੜਕ ਹਾਦਸਿਆਂ ਨੂੰ ਧਿਆਨ ਵਿੱਚ ਰੱਖਦਿਆ ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਚ ਅੱਜ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਦਾ ਸੜਕ ਨਿਯਮਾ ਸੰਬੰਧੀ ਸੈਮੀਨਾਰ (Seminar Traffic Rules) ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਜਿੱਥੇ ਵਿਦਿਆਰਥੀਆਂ ਨੂੰ ਸੜਕ ਕਿਨਾਰਿਆਂ ਤੇ ਲੱਗੇ ਵੱਖ ਵੱਖ ਸਾਈਨ ਬੋਰਡਾਂ ਦੇ ਬਾਰੇ ਚ ਜਾਣਕਾਰੀ ਦਿੱਤੀ। ਉੱਥੇ ਨਾਲ ਨਾਲ ਸੜਕ ਤੇ ਗੱਡੀ ਜਾਂ ਮੋਟਰਸਾਈਕਲ ਚਲਾਉਂਦੇ ਸਮੇਂ ਆਉਣ ਵਾਲੀਆਂ ਮੁੱਖ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ।
ਇਸ ਸਮੇਂ ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਜੇਕਰ ਅਸੀਂ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਦੇ ਹਾਂ ਤਾਂ ਅਸੀਂ ਸੜਕ ਹਾਦਸਿਆਂ ਤੋਂ ਬਚ ਸਕਦੇ ਹਾਂ ਪਰ ਇਹਨਾ ਨਿਯਮਾਂ ਨੂੰ ਨਜਰਅੰਦਾਜ ਕਰਕੇ ਅਸੀਂ ਕਿਸੇ ਵੱਡੇ ਹਾਦਸੇ ਦਾ ਸ਼ਿਕਾਰ ਵੀ ਹੋ ਸਕਦੇ ਹਾਂ ਜਿਸ ਨਾਲ ਸਾਡਾ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ, ਇਸ ਲਈ ਤੁਸੀਂ ਜਦੋਂ ਵੀ ਸੜਕ ਰਾਹੀਂ ਕਿਤੇ ਜਾ ਰਹੇ ਹੋਵੋਂ ਤਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰੋ।
ਉਹਨਾਂ ਕਿਹਾ ਕਿ ਤੁਸੀ ਖੁਦ ਇਸ ਸੰਬੰਧੀ ਜਾਗਰੂਕ ਹੋਣ ਦੇ ਨਾਲ ਨਾਲ ਅੱਗੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰੋ ਕਿਉਂ ਕਿ ਅਕਸਰ ਜਾਗਰੂਕਤਾ ਦੀ ਘਾਟ ਹੀ ਇਹਨਾ ਹਾਦਸਿਆਂ ਦਾ ਮੁੱਖ ਕਾਰਨ ਬਣਦੀ ਹੈ। ਉਹਨਾਂ ਤੋਂ ਇਲਾਵਾ ਸੰਸਥਾ ਦੇ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਤੇ ਪ੍ਰਿੰਸੀਪਲ ਐੱਚ ਐੱਸ ਸਾਹਨੀ ਵੱਲੋਂ, ਡਰਾਇਵਿੰਗ ਦੌਰਾਨ ਜ਼ਰੂਰਤ ਪੈਣ ’ਤੇ ਕਿਸੇ ਨੂੰ ਵੀ ਮੁਢਲੀ ਸਹਾਇਤਾ (ਫਸਟ ਏਡ) ਕਿਵੇਂ ਤੇ ਕਦੋਂ ਦਿੱਤੀ ਜਾਣੀ ਚਾਹੀਦੀ ਹੈ, ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਉਹਨਾ ਨਾਲ ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਮੇਜ ਸਿੰਘ, ਸੀਨੀਅਰ ਅਕਾਂਉਂਟੈਟ ਗੁਰਵਿੰਦਰ ਕੌਰ, ਮਨਦੀਪ ਸਿੰਘ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ