Punjab Congress: ਭਾਰਤੀ ਨਾਗਰਿਕਾਂ ਨੂੰ ਬੇੜੀਆਂ ਪਾ ਕੇ ਵਤਨ ਭੇਜਣਾ ਸ਼ਰਮਨਾਕ ਕਾਰਾ : ਰਾਜਾ ਵੜਿੰਗ

Punjab Congress
ਫ਼ਤਹਿਗੜ੍ਹ ਸਾਹਿਬ  :ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਰਵਿੰਦਰਾ ਡਾਲਵੀ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਤੇ ਹੋਰ। ਤਸਵੀਰ : ਅਨਿਲ ਲੁਟਾਵਾ

ਸਾਡੇ ਵਰਕਰ ਸਾਡੀ ਤਾਕਤ ਹਨ : ਰਵਿੰਦਰ ਡਾਲਵੀ | Punjab Congress

Punjab Congress: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਸਰਕਾਰ ਨੇ ਜੋ ਲੋਕਾਂ ਨੂੰ ਲੁਭਾਵਣੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਲੋਕ ਕਾਂਗਰਸ ਨੂੰ ਚਾਹੁੰਣ ਲੱਗੇ ਹਨ ਤੇ ਕਾਂਗਰਸ ਦੀ ਵੱਡੇ ਪੱਧਰ ’ਤੇ ਹਵਾ ਚੱਲ ਪਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫਤਰ ਵਿਖੇ ਕਾਂਗਰਸ ਪਾਰਟੀ ਵੱਲੋਂ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਰਵਿੰਦਰਾ ਡਾਲਵੀ, ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਕੀਤਾ।

ਸੈਕਟਰੀ ਰਵਿੰਦਰਾ ਡਾਲਵੀ ਕਿਹਾ ਕਿ ਸਾਡੇ ਵਰਕਰ ਸਾਡੀ ਤਾਕਤ ਹਨ ਇਸ ਲਈ ਸਾਨੂੰ ਸਾਡੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਇੱਕ ਵੱਡੀ ਲੀਡ ਤੇ ਪੰਜਾਬ ਵਿੱਚ ਜਿੱਤ ਹਾਸਲ ਕਰੇਗੀ ਕਿਉਂਕਿ ਪੰਜਾਬ ਦਾ ਵਰਕਰ ਅੱਜ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਲਿਆਉਣ ਲਈ ਪੱਬਾਂ ਭਾਰ ਖੜਾ ਹੈ।

ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੀ ਚੋਣਾਂ ਲਈ ਤਿਆਰ ਹਾਂ: ਵੜਿੰਗ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮੁੜ ਵਾਪਸੀ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਹੋਈ ਹੈ ਜੋ ਕਿ ਕਾਂਗਰਸ ਲਈ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੀ ਚੋਣਾਂ ਲਈ ਤਿਆਰ ਹਾਂ ਪਰ ਸਰਕਾਰ ਧੱਕਾ ਨਾ ਕਰੇ। ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਨੂੰ ਲੈ ਕੇ ਵੜਿੰਗ ਨੇ ਕਿਹਾ ਉਹ ਮੰਥਨ ਕਰਨਗੇ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨਗੇ। Punjab Congress

ਇਹ ਵੀ ਪੜ੍ਹੋ: Canada News: ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਪੰਜਾਬੀ ਨੌਜਵਾਨ, Work Permit ਮਿਲਦੇ ਹੀ…

ਕਾਂਗਰਸ ਵਿੱਚ ਅਨੁਸ਼ਾਸਨ ਦੇ ਮੁੱਦੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਹਰ ਘਰ ਦੇ ਵਿੱਚ ਕੋਈ ਨਾ ਕੋਈ ਮਤਭੇਦ ਜ਼ਰੂਰ ਹੁੰਦੇ ਨੇ ਲੇਕਿਨ ਸੁਧਾਰ ਵੀ ਹੋ ਜਾਂਦੇ ਨੇ ਉਹਨਾਂ ਪਾਰਟੀ ਦੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਰਹਿਣ ਦੀ ਅਪੀਲ ਵੀ ਕੀਤੀ। ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ ਦੇ ਮੁੱਦੇ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕਰ ਰਹੀ ਹੈ ਪਰ ਹਕੀਕਤ ਕੁਝ ਹੋਰ ਹੈ ਪੰਜਾਬ ਵਿੱਚ ਅੱਜ-ਕੱਲ੍ਹ ਬੇਰੁਜ਼ਗਾਰੀ ਦੀ ਸਭ ਤੋਂ ਵੱਡਾ ਸਮੱਸਿਆ ਚੱਲ ਰਹੀ ਹੈ।

ਵਰਕਰਾਂ ਦੇ ਭਰਵੇਂ ਇਕੱਠ ਨੂੰ ਅਪੀਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਆਪਾਂ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਬਲਕਿ ਪਾਰਟੀ ਲਈ ਕੰਮ ਕਰਨਾ ਹੈ। ਜ਼ਿਲਾ ਪ੍ਰਧਾਨ ਨੂੰ ਹਦਾਇਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਆਪਣੇ 20 ਦਿਨ ਦੇ ਪ੍ਰੋਗਰਾਮ ਨੂੰ ਦਫਤਰ ਵਿੱਚ ਨੋਟ ਕਰਵਾਉਣਾ ਹੈ। ਕਿ ਤੁਸੀਂ ਕਿਹੜੇ ਪਿੰਡ ਵਿੱਚ ਕਿਸ ਤਰ੍ਹਾਂ ਪ੍ਰਚਾਰ ਕਰ ਰਹੇ ਹੋ। ਉਹਨਾਂ ਕਿਹਾ ਕਿ ਰਾਜਾ ਵੜਿੰਗ ਮਿਹਨਤ ਕਰਨ ਵਾਲੇ ਦੀ ਕਦਰ ਕਰਦਾ ਹੈ, ਫਿਰ ਭਾਵੇਂ ਉਹ ਛੋਟਾ ਵਰਕਰ ਹੀ ਕਿਉਂ ਨਾ ਹੋਵੇ। ਇਸ ਲਈ ਮਿਹਨਤੀ ਵਰਕਰ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਕਿਉਂਕਿ ਮਿਹਨਤ ਕਰਨ ਵਾਲੇ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ। Punjab Congress

ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਾਂਗੇ: ਕੁਲਜੀਤ ਨਾਗਰਾ | Punjab Congress

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਏ ਹੋਏ ਸਾਰੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਸਨਮਾਨ ਕੀਤਾ। ਉਹਨਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨਾਲ ਧੱਕੇ ਕਰ ਰਹੀ। ਉਹਨਾਂ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਨੇ ਹਮੇਸ਼ਾ ਸੱਚ ਤੇ ਪਹਿਰਾ ਦਿੰਦਿਆਂ ਇਲਾਕੇ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਅੱਜ ਲੋਕਾਂ ਵਿੱਚ ਵੱਡੇ ਪੱਧਰ ’ਤੇ ਚਰਚਾ ਚੱਲ ਰਹੀ ਹੈ ਕਿ 2027 ਵਿੱਚ ਕਾਂਗਰਸ ਪਾਰਟੀ ਦੁਬਾਰਾ ਸੱਤਾ ਵਿੱਚ ਆਵੇਗੀ। ਇਸ ਲਈ ਅਸੀਂ ਸਾਰੇ ਜਾਬਤੇ ਵਿੱਚ ਰਹਿ ਕੇ ਕਾਂਗਰਸ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਾਂਗੇ। ਉਨ੍ਹਾਂ ਕਿਹਾ ਕਿ 2027 ਦਾ ਮੋਰਚਾ ਫਤਿਹ ਕਰਨ ਲਈ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾ ਨੂੰ ਇੱਕ ਮਹੀਨੇ ਵਿੱਚ ਪੂਰੇ 30 ਦੇ 30 ਦਿਨ ਕੰਮ ਕਰਨਾ ਪਵੇਗਾ ਜਿਸ ਲਈ ਕਾਂਗਰਸ ਦਾ ਹਰ ਵਰਕਰ ਪੂਰਨ ਤੌਰ ’ਤੇ ਸਹਿਯੋਗ ਕਰੇਗਾ।

ਨਾਗਰਾ ਨੇ ਕਿਹਾ ਕਿ ਜੇਕਰ ਤੁਸੀਂ ਕੰਮ ਕਰੋਗੇ ਤਾਂ ਸੰਗਠਨ ਮਜਬੂਤ ਹੋਵੇਗਾ ਤੇ ਜੇ ਸੰਗਠਨ ਮਜ਼ਬੂਤ ਹੋਇਆ ਤਾਂ 2027 ਵਿੱਚ ਹਰ ਹਾਲ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਇਸ ਮੌਕੇ ਸੂਬਾ ਪ੍ਰਧਾਨ ਤੇ ਆਲ ਇੰਡੀਆ ਸੈਕਟਰੀ ਰਾਜਿੰਦਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਕੀਤੀ।ਇਸ ਮੌਕੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ,ਬਲਾਕਾ ਦੇ ਪ੍ਰਧਾਨ,ਸਾਬਕਾ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਨਗਰ ਕੌਂਸਲ ਪ੍ਰਧਾਨ,ਮਹਿਲਾ ਕਾਂਗਰਸ,ਯੂਥ ਕਾਂਗਰਸ,ਕੌਂਸਲਰ,ਸਰਪੰਚ,ਪੰਚ,ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

LEAVE A REPLY

Please enter your comment!
Please enter your name here