ਸੀਨੀਅਰ ਅਕਾਲੀ ਆਗੂ ਨੇ ਖੁਦ ਨੂੰ ਮਾਰੀ ਗੋਲੀ, ਮੌਤ

Senior, Akali, Leader, Himself, Dead, Death

ਪਟਿਆਲਾ, (ਸੱਚ ਕਹੂੰ ਨਿਊਜ਼)। ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਪਰਿਵਾਰ ਦੇ ਨਜ਼ਦੀਕੀ ਇੱਕ ਅਕਾਲੀ ਆਗੂ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ  ਕਰਨ ਦਾ ਸਮਾਚਾਰ ਹੈ ਅਕਾਲੀ ਆਗੂ ਗੁਰਦਰਸ਼ਨ ਸਿੰਘ ਵੱਲੋਂ ਇਹ ਗੋਲੀ ਆਪਣੇ ਰਿਵਾਲਵਰ ਨਾਲ ਮਾਰੀ ਗਈ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਤੁਰੰਤ ਹੀ ਪੁਲਿਸ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ।

ਗੁਰਦਰਸ਼ਨ ਸਿੰਘ ਦੇ ਪਿਤਾ ਦਿਲਬਰ ਸਿੰਘ ਸਾਬਕਾ ਕੈਪਟਨ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਪੀਏ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਵਿੱਚੋਂ ਸਨ ਉਂਝ ਗੁਰਦਰਸ਼ਨ ਸਿੰਘ ਵੱਲੋਂ ਗੋਲੀ ਕਿਉਂ ਮਾਰੀ ਗਈ, ਇਸ ਸਬੰਧੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਚਰਚਾ ਹੈ ਕਿ ਆਰਥਿਕ ਤੰਗੀ ਦੌਰਾਨ ਹੀ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਇਧਰ ਥਾਣਾ ਸਿਵਲ ਲਾਈਨ ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੇ ਕਾਰਨਾਂ ਸਬੰਧੀ ਅਜੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਇਸ ਸਬੰਧੀ ਸਪੱਸ਼ਟ ਕੀਤਾ ਜਾਵੇਗਾ ਦੱਸਣਯੋਗ ਹੈ ਕਿ ਗੁਰਸ਼ਰਨ ਸਿੰਘ ਇਰੀਗੇਸ਼ਨ ਡਿਪਾਰਟਮੈਂਟ ਵਿੱਚ ਠੇਕੇਦਾਰ ਵਜੋਂ ਆਪਣਾ ਕੰਮ ਕਰ ਰਿਹਾ ਸੀ ਇਹ ਵੀ ਪਤਾ ਲੱਗਿਆ ਹੈ ਕਿ ਗੁਰਦਰਸ਼ਨ ਸਿੰਘ ਦਾ ਕੰਮ ਕਾਜ ਪਿਛਲੇ ਲੰਮੇ ਸਮੇਂ ਤੋਂ ਘਾਟੇ ‘ਚ ਚੱਲ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।

LEAVE A REPLY

Please enter your comment!
Please enter your name here