ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਸੱਤਿਆਦੇਵ ਸਿੰਘ ਦਾ ਦੇਹਾਂਤ
ਲਖਨਊ। ਭਾਜਪਾ ਦੇ ਸਾਬਕਾ ਸਾਂਸਦ ਸਤਿਆਦੇਵ ਸਿੰਘ ਦਾ ਅੱਜ ਮੇਦਾਂਤਾ ਹਸਪਤਾਲ ’ਚ ਦਿਲ ਧੜਕਨ ਰੁਕ ਜਾਣ ਨਾਲ ਦੇਹਾਂਤ ਹੋ ਗਿਆ। ਉਹ ਕਰੀਬ 75 ਸਾਲਾ ਦੇ ਸਨ। ਪਰਿਵਾਰਕ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸਤਿਆਦੇਵ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਬੁੱਧਵਾਰ ਰਾਤ ਦਿਲ ਦੀ ਧੜਕਣ ਰੁਕ ਜਾਣ ਨਾਲ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸਿੰਘ ਨੂੰ ਲਖਨਊ ਦੇ ਗੋਮਤੀਨਗਰ ਦੇ ਵਿਸ਼ਵਾਸ ਖੰਡ ਸਥਿਤ ਉਨ੍ਹਾਂ ਦੇ ਰਿਹਾਇਸ਼ ’ਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਗਿਆ ਹੈ। ਉਨ੍ਹਾ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਲੋਕ ਉਨ੍ਹਾਂ ਦੀ ਅੰਤਿਮ ਯਾਤਰਾ ’ਚ ਸ਼ਾਮਲ ਹੋਣ ਲਈ ਪੁੱਜਣੇ ਸ਼ੁਰੂ ਹੋ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.