(ਸੱਚ ਕਹੂੰ ਨਿਊਜ਼) ਜਲੰਧਰ। ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ (BJP Leader Sunil Jyoti ) ਦਾ ਇੱਕ ਨਿੱਜੀ ਹਸਪਤਾਲ ’ਚ ਦੇਹਾਂਤ ਹੋ ਗਏ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ’ਚ ਦਾਖਲ ਸਨ। ਅੱਜ ਅਚਾਨਕ ਉਨ੍ਹਾਂ ਦੀ ਸਿਹਤ ਜਿਆਦਾ ਵਿਗਡ਼ ਗਈ ਤੇ ਇਸ ਦੌਰਾਨ ਉਨਾਂ ਦੀ ਮੌਤ ਹੋ ਗਈ। ਸੁਨੀਲ ਜੋਤੀ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਸੂਤਰਾਂ ਅਨੁਸਾਰ ਸੁਨੀਲ ਜੋਤੀ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਓਧਰ ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ‘ਚ ਚੱਲ ਰਹੀਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਬਾਅਦ ਦੁਪਹਿਰ 3 ਵਜੇ ਸਰਕਟ ਹਾਊਸ ਵਿਖੇ ਕਾਨਫਰੰਸ ਰੱਖੀ ਗਈ ਸੀ ਜਿਵੇਂ ਹੀ ਸੁਨੀਲ ਜੋਤੀ ਦੇ ਦੇਹਾਂਤ ਦੀ ਖਬਰ ਮਿਲੀ ਤਾਂ ਪਾਰਟੀ ਨੇ ਤੁਰੰਤ ਕਾਨਫਰੰਸ ਮੁਲਤਵੀ ਕਰ ਦਿੱਤੀ।
ਹਿਮਾਚਲ ’ਚ ਚੋਣ ਪ੍ਰਚਾਰ ਦੌਰਾਨ ਵਿਗਡ਼ੀ ਸੀ ਸਿਹਤ
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ (BJP Leader Sunil Jyoti ) ਉਨ੍ਹਾਂ ਦੀ ਹਾਲਤ ਵਿਗੜ ਗਈ ਸੀ। ਉਦੋਂ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਜ਼ਿਲ੍ਹਾ ਕਾਂਗੜਾ ਦੇ ਫਤਿਹਪੁਰ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸ ਦੌਰਾਨ ਫਤਿਹਪੁਰ ‘ਚ ਦਿਲ ਦੀ ਤਕਲੀਫ ਹੋਣ ਕਾਰਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਫਤਿਹਪੁਰ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।