ਸੀਨੀਅਰ ਕਾਂਗਰਸੀ ਆਗੂ ਡਾ. ਦੀਪ ਦੀ ਗੋਲੀ ਲੱਗਣ ਨਾਲ ਮੌਤ

ਸੀਨੀਅਰ ਕਾਂਗਰਸੀ ਆਗੂ ਡਾ. ਦੀਪ ਦੀ ਗੋਲੀ ਲੱਗਣ ਨਾਲ ਮੌਤ

ਸ਼ੇਰਪੁਰ (ਰਵੀ ਗੁਰਮਾ) ਕਸਬਾ ਸ਼ੇਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਫਾਇਨਾਂਸ ਦਾ ਕਾਰੋਬਾਰ ਕਰਦੇ ਡਾ. ਕੇਸਰ ਸਿੰਘ ਦੀਪ (62) ਦੀ ਅੱਜ ਸਵੇਰੇ ਆਪਣੇ ਲਾਇਸੈਂਸੀ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ ਜਾਣਕਾਰੀ ਅਨੁਸਾਰ ਡਾਕਟਰ ਦੀਪ ਸਵੇਰ ਸਮੇਂ ਆਪਣੇ ਲਾਇਸੰਸੀ ਰਿਵਾਲਵਰ ਦੀ ਘਰ ਅੰਦਰ ਹੀ ਸਫਾਈ ਕਰ ਰਹੇ ਸਨ ਕਿ ਅਚਾਨਕ ਉਸ ‘ਚੋਂ ਗੋਲੀ ਚੱਲਣ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਏ  ਜਿਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਧੂਰੀ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਇਸ ਸਬੰਧੀ ਥਾਣਾ ਸ਼ੇਰਪੁਰ ਦੇ ਇੰਚਾਰਜ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੇਸਰ ਸਿੰਘ ਦੀਪ ਦੇ ਸਪੁੱਤਰ ਅਮਰਦੀਪ ਸਿੰਘ ਵੱਲੋਂ ਲਿਖਵਾਏ ਬਿਆਨਾਂ ‘ਤੇ ਥਾਣਾ ਸ਼ੇਰਪੁਰ ਵਿਖੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ

ਉਨ੍ਹਾਂ ਦੱਸਿਆ ਕਿ ਲਾਸ਼ ਦਾ ਸਿਵਲ ਹਸਪਤਾਲ ਧੂਰੀ ਵਿਖੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ  ਡਾ. ਦੀਪ ਦੀ ਮੌਤ ‘ਤੇ ਜ਼ਿਲ੍ਹਾ ਸੰਗਰੂਰ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ , ਜ਼ਿਲ੍ਹਾ ਬਰਨਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਸ. ਕੇਵਲ ਸਿੰਘ ਢਿੱਲੋਂ ਪਰਿਵਾਰ ਵੱਲੋਂ , ਹਲਕਾ ਧੂਰੀ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਘੂੜਾ , ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ , ਕਾਮਰੇਡ ਸੁਖਦੇਵ ਸਿੰਘ ਬੜੀ ਪ੍ਰਧਾਨ ਲੋਕ ਮੰਚ ਪੰਜਾਬ, ਸੁਨੀਲ ਗੋਇਲ ਸ਼ੈਲੀ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਮਾਰਕੀਟ ਕਮੇਟੀ ਸ਼ੇਰਪੁਰ ਦੇ ਮੈਂਬਰ ਜਸਮੇਲ ਸਿੰਘ ਬੜੀ, ਰਾਮਦਾਸ ਬਿੱਟੂ , ਭਰਤ ਸੁਨਾਮ, ਸਰਪੰਚ ਰਣਜੀਤ ਸਿੰਘ ਧਾਲੀਵਾਲ, ਚਮਕੌਰ ਸਿੰਘ ਭੋਲਾ ਟਿੱਬਾ , ਯੂਥ ਕਾਂਗਰਸੀ ਆਗੂ ਸਤਿੰਦਰ ਪਾਲ ਸੋਨੀ , ਰਕੇਸ਼ ਕੁਮਾਰ ਬੀ ਕੇ ਓ, ਐੱਸ ਡੀ ਓ ਭੋਲਾ ਸਿੰਘ, ਸੂਬੇਦਾਰ ਮੇਜਰ ਹਰਜੀਤ ਸਿੰਘ ਪ੍ਰਧਾਨ ਸਾਬਕਾ ਸੈਨਿਕ ਲੀਗ , ਹਰਬੰਸ ਸਿੰਘ ਸਲੇਮਪੁਰ, ਨਰਿੰਦਰ ਸਿੰਘ ਕਾਲਾਬੂਲਾ, ਨਿਰਭੈ ਸਿੰਘ ਹੇੜੀਕੇ ,ਪ੍ਰੈੱਸ ਕਲੱਬ ਸ਼ੇਰਪੁਰ , ਸਾਹਿਤ ਸਭਾ ਸ਼ੇਰਪੁਰ, ਲਾਇਨਜ਼ ਕਲੱਬ ਸ਼ੇਰਪੁਰ ਆਦਿ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here