ਕਾਂਗਰਸ ਦੀ ਸੀਨੀਅਰ ਆਗੂ ਇੰਦਰਾ ਹਿਰਦੇਯੇਸ਼ ਦਾ ਦੇਹਾਂਤ

ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਨਵੀਂ ਦਿੱਲੀ। ਕਾਂਗਰਸ ਦੀ ਸੀਨੀਅਰ ਆਗੂ ਇੰਦਰਾ ਹਿਰਦੇਯੇਸ਼ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ । ਇੰਦਰਾ ਹਿਰਦੇਯੇਸ਼ ਕਾਂਗਰਸ ਹਾਈਕਮਾਨ ਦੇ ਨਾਲ ਹੋਣ ਵਾਲੀ ਬੈਠਕ ’ਚ ਸ਼ਾਮਲ ਹੋਣ ਲਈ ਦਿੱਲੀ ਆਈ ਸੀ ਇੱਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ’ਤੇ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ ਉਹ ਉੱਤਰਾਖੰਡ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਆਗੂ ਤੇ ਹਲਦਰਾਨੀ ਤੋਂ ਵਿਧਾਇਕ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।