ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਹਰੀ ਸਿੰਘ ਜ਼ੀਰਾ ਨਹੀਂ ਰਹੇ
ਫਿਰੋਜ਼ਪੁਰ, (ਸਤਪਾਲ ਥਿੰਦ) ਸ਼੍ਰੋਮਣੀ ਅਕਾਲੀ ਦਲ ਦੇ ਥੰਮ ਬੇਦਾਗ ਸਖਸ਼ੀਅਤ ਹਰੀ ਸਿੰਘ ਜ਼ੀਰਾ ਸਾਬਕਾ ਮੰਤਰੀ, ਪੰਜਾਬ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਸ: ਜ਼ੀਰਾ ਨੂੰ ਕੁਝ ਦਿਨ ਪਹਿਲਾਂ ਤਬੀਅਤ ਵਿਗੜਨ ਕਾਰਨ ਪੀ.ਜੀ.ਆਈ. ਵਿਖ਼ੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਅੱਜ ਸ਼ਾਮ ਲਗਪਗ 7 ਵਜੇ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਉਹਨਾਂ ਦੇ ਜਾਣ ਨਾਲ ਸਮੁੱਚੇ ਪੰਜਾਬ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਡਾ ਘਾਟਾ ਮਹਿਸੂਸ ਕਰ ਰਿਹਾ ਹੈ। ਹਰੀ ਸਿੰਘ ਜ਼ੀਰਾ ਦੇ ਦਿਹਾਂਤ ਮਗਰੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਉਹਨਾਂ ਦੀ ਆਤਮਾ ਦੀ ਸ਼ਾਂਤੀ ਦੀ ਅਰਦਾਸ ਕੀਤੀ ਜਾ ਰਹੀ ਹੈ।
ਸ: ਹਰੀ ਸਿੰਘ ਜ਼ੀਰਾ ਜ਼ੀਰਾ ਹਲਕੇ ਤੋਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਕਰ ਚੁੱਕੇ ਸਨ ਉਹ 1977, 1985 ਅਤੇ 2002 ਵਿੱਚ ਵਿਧਾਇਕ ਚੁਣੇ ਗਏ ਅਤੇ 1985 ਵਿੱਚ ਸ: ਸੁਰਜੀਤ ਸਿੰਘ ਬਰਨਾਲਾ ਦੀ ਵਜ਼ਾਰਤ ਵਿੱਚ ਮੰਤਰੀ ਵੀ ਰਹੇ ਉਹ ਪੰਜਾਬ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹੇ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ