Punjab

Indian Railways News: ਬਿਨਾਂ ਟਿਕਟ ਯਾਤਰਾ ਕਰਨ ਵਾਲਿਆਂ ਨੂੰ ਹੋਵੇਗਾ ਦੁੱਗਣਾ ਜੁਰਮਾਨਾ, 1 ਜੁਲਾਈ ਤੋਂ ਬਦਲਣਗੇ ਨਿਯਮ
Punjab GST Defaulters: ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Punjab Working Women Hostels: ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ
Dhussi Bundh Link Road: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
Yudh Nashian Virudh Libraries: ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Sach Kahoon Punjabi Desk Picture
Published On

ਚੰਡੀਗੜ੍ਹ (ਮਨਦੀਪ ਕੌਰ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ ‘ਸੁਪਰਦਾਰੀ’ ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ…

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। Bribe
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

About The Author

Latest News

Indian Railways News: ਬਿਨਾਂ ਟਿਕਟ ਯਾਤਰਾ ਕਰਨ ਵਾਲਿਆਂ ਨੂੰ ਹੋਵੇਗਾ ਦੁੱਗਣਾ ਜੁਰਮਾਨਾ, 1 ਜੁਲਾਈ ਤੋਂ ਬਦਲਣਗੇ ਨਿਯਮ
Rajasthan Weather Update: ਰਾਜਸਥਾਨ ’ਚ ਪ੍ਰੀ-ਮਾਨਸੂਨ ਸਰਗਰਮ, 12 ਜ਼ਿਲ੍ਹਿਆਂ ’ਚ ਤੂਫਾਨ ਤੇ ਮੀਂਹ ਦਾ ਆਰੇਂਜ ਅਲਰਟ ਜਾਰੀ

Related Posts