ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ‘ਚ ਵਿਰੋਧੀ ਸੁਰਾਂ ਦੀਆਂ ਰਿਪੋਰਟਾਂ ਬਾਰੇ ਗੰਭੀਰ ਨੋਟਿਸ

ਪੁਲਿਸ ‘ਚ ਕਿਸੇ ਵੀ ਤਰ੍ਹਾਂ ਦੀ ਅਨੁਸਾਸ਼ਨਹੀਣਤਾ ਵਿਰੁੱਧ ਚਿਤਾਵਨੀ | Punjab Police

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵਿਚ ਵਿਰੋਧ ਦੀ ਸੁਰਾਂ ਸਬੰਧੀ ਮੀਡੀਆ ਵਿਚ ਛਾਪੀਆਂ ਰਿਪੋਰਟਾਂ ‘ਤੇ ਗੰਭੀਰ ਨੋਟਿਸ ਲੈਣ ਦਾ ਸਮਾਚਾਰ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੁਲਿਸ ਫੋਰਸ ਵਿਚ ਕਿਸੇ ਵੀ ਤਰ੍ਹਾਂ ਦੀ ਅਨੁਸਾਸ਼ਨਹੀਣਤਾ ਨੂੰ ਸਹਿਣ ਨਹੀਂ ਕਰਨਗੇ। ਮੁੱਖ ਮੰਤਰੀ ਨੇ ਇਸ ਮੁੱਦੇ ਬਾਰੇ ਗ੍ਰਹਿ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ ਸੁਰੇਸ਼ ਅਰੋੜਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਇਸ ਮੁੱਦੇ ਬਾਰੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਸਬੰਧ ਵਿਚ ਲੋੜ ਪੈਣ ‘ਤੇ ਢੁੱਕਵੀਂ ਕਾਰਵਾਈ ਕਰਨ ਬਾਰੇ ਵੀ ਉਨ੍ਹਾਂ ਦੇ ਸੁਝਾਅ ਮੰਗੇ ਹਨ।