JNU ਹਿੰਸਾ ‘ਚ ਸੱਤ ਹੋਰ ਲੋਕਾਂ ਦੀ ਹੋਈ ਪਛਾਣ

seven-more-people-were-identified-jnu-violence

JNU ਹਿੰਸਾ ‘ਚ ਸੱਤ ਹੋਰ ਲੋਕਾਂ ਦੀ ਹੋਈ ਪਛਾਣ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿਖੇ ਨਕਾਬਪੋਸ਼ ਹਮਲੇ ਦੇ ਮਾਮਲੇ ‘ਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੱਤ ਹੋਰ  ਲੋਕਾਂ ਦੀ ਪਛਾਣ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਇਹ ਮੁਲਜ਼ਮ 5 ਜਨਵਰੀ ਨੂੰ ਜੇਐਨਯੂ ਕੈਂਪਸ ‘ਚ ਹੋਈ ਹਿੰਸਕ ਘਟਨਾ ‘ਚ ਸ਼ਾਮਲ ਸਨ। ਇਨ੍ਹਾਂ ਲੋਕਾਂ ਦੀ ਪਛਾਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓ ਤੇ ਫੋਟੋਆਂ ਰਾਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਜਾਂਚ ਟੀਮ ਨੇ ਸਾਬਰਮਤੀ ਤੇ ਪਾਰੀਅਰ ਹੋਸਟਲਾਂ ਦੇ ਵਾਰਡਨ, ਕੁਝ ਸੁਰੱਖਿਆ ਗਾਰਡਾਂ ਅਤੇ ਕੁਝ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਤਾਂ ਜੋ ਹਿੰਸਾ ਨਾਲ ਜੁੜੇ ਸਬੂਤ ਇਕੱਠੇ ਕੀਤੇ ਜਾ ਸਕਣ। ਦਿੱਲੀ ਪੁਲਿਸ ਪਹਿਲਾਂ ਹੀ ਵਟਸਐਪ ਗਰੁੱਪ ਦੇ 60 ਵਿੱਚੋਂ 37 ਮੈਂਬਰਾਂ ਦੀ ਪਛਾਣ ਕਰ ਚੁੱਕੀ ਹੈ। ਇਹ ਗਰੁੱਪ 5 ਜਨਵਰੀ ਨੂੰ ਹਿੰਸਾ ਦੇ ਦਿਨ ਬਣਾਇਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਹਿੰਸਾ ਦੀ ਜਾਂਚ ‘ਚ ਪੁਲਿਸ ਦੁਆਰਾ ਪਹਿਚਾਣੇ ਗਏ ਸਾਰੇ 9 ਵਿਦਿਆਰਥੀਆਂ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਗਿਆ ਹੈ, ਜਦੋਂਕਿ ਵਿਦਿਆਰਥੀਆਂ ਨੂੰ ਅਪਰਾਧ ਸ਼ਾਖਾ ਵਿਚ ਬੁਲਾਇਆ ਨਹੀਂ ਗਿਆ ਸੀ ਪਰ ਜਾਂਚ ਟੀਮ ਖੁਦ ਕੈਂਪਸ ਵਿਚ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਯੋਜਨਾ ਬਣਾ ਰਹੀ ਹੈ।

JNU ਦੇ ਉਪ ਕੁਲਪਤੀ ਨੂੰ ਬਰਖਾਸਤ ਕੀਤਾ ਜਾਵੇ: ਕਾਂਗਰਸ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.), ਕਾਂਗਰਸ ਦੀ ਤੱਥ ਖੋਜ ਕਰਨ ਵਾਲੀ ਟੀਮ ਨੇ ਵਾਈਸ ਚਾਂਸਲਰ ਐਮ ਜਗਦੀਸ਼ ਕੁਮਾਰ ਨੂੰ 5 ਜਨਵਰੀ ਨੂੰ ਹੋਈ ਹਿੰਸਾ ਲਈ ਦੋਸ਼ੀ ਠਹਿਰਾਇਆ ਅਤੇ ਤੁਰੰਤ ਬਰਖਾਸਤਗੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਐਤਵਾਰ ਨੂੰ ਇਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਸ਼ਮਿਤਾ ਦੇਵ ਨੇ ਜੇਐਨਯੂ ਹਿੰਸਾ ਲਈ ਉਪ ਕੁਲਪਤੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਹਿੰਸਾ ਵਿੱਚ ਸ਼ਾਮਲ ਉਪ ਕੁਲਪਤੀ ਅਤੇ ਅਧਿਆਪਕਾਂ ਖ਼ਿਲਾਫ਼ ਵੀ ਇੱਕ ਅਪਰਾਧਿਕ ਕੇਸ ਦਾਇਰ ਕੀਤਾ ਜਾਣਾ ਚਾਹੀਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।