ਬੈਂਗਲੁਰੂ ’ਚ ਭਾਰੀ ਮੀਂਹ ਕਾਰਨ ਡਿੱਗੀ ਹੈ ਇਮਾਰਤ, 5 ਮੌਤਾਂ | Bengaluru Rainfall
ਬੈਂਗਲੁਰੂ (ਏਜੰਸੀ)। Bengaluru Rainfall: ਕਰਨਾਟਕ ’ਚ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਬੈਂਗਲੁਰੂ ’ਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ। ਇਸ ’ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ’ਚ 21 ਲੋਕ ਫਸ ਗਏ ਸਨ, ਜਿਨ੍ਹਾਂ ’ਚੋਂ 13 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 3 ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਐੱਨਡੀਆਰਐੱਫ ਦੀ ਟੀਮ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਤ ਭਰ ਬਚਾਅ ਕਾਰਜ ਚਲਾਇਆ। ਬੁੱਧਵਾਰ ਸਵੇਰੇ ਡਾਗ ਸਕੁਐਡ ਟੀਮ ਨੂੰ ਵੀ ਬੁਲਾਇਆ ਗਿਆ।
Read This : Cyclone Dana: ਚੱਕਰਵਰਤੀ ਤੂਫ਼ਾਨ ਡਾਨਾ ਦੀ ਆਹਟ, ਸਕੂਲ ਬੰਦ, ਰੇਲਾਂ ਰੱਦ, ਖਤਰਾ ਹੀ ਖਤਰਾ
ਟੀਮ ਨੇ ਮਲਬਾ ਹਟਾਉਣ ਲਈ ਵੱਡੀਆਂ ਮਸ਼ੀਨਾਂ ਵੀ ਮੰਗਵਾਈਆਂ ਹਨ। ਕਰਨਾਟਕ ’ਚ ਇਸ ਮੁੱਦੇ ’ਤੇ ਸਿਆਸਤ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀ ਜੇਡੀਐਸ ਨੇ ਕਾਂਗਰਸ ’ਤੇ ਬੈਂਗਲੁਰੂ ਦੀ ਦੁਰਦਸ਼ਾ ਪੈਦਾ ਕਰਨ ਦਾ ਦੋਸ਼ ਲਾਇਆ ਹੈ। ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਤੁਸੀਂ ਵੇਖਿਆ ਹੋਵੇਗਾ ਕਿ ਦੁਬਈ ਤੇ ਦਿੱਲੀ ’ਚ ਕੀ ਹੋ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ’ਚ ਇਹੀ ਸਥਿਤੀ ਹੈ। ਅਸੀਂ ਕੁਦਰਤ ਨੂੰ ਰੋਕ ਨਹੀਂ ਸਕਦੇ, ਪਰ ਅਸੀਂ ਪ੍ਰਬੰਧ ਕਰ ਰਹੇ ਹਾਂ। Bengaluru Rainfall
ਡਿਪਟੀ ਸੀਐਮ ਬੋਲੇ, ਇਮਾਰਤ ਦਾ ਨਿਰਮਾਣ ਗੈਰ-ਕਾਨੂੰਨੀ ਢੰਗ ਨਾਲ ਹੋ ਰਿਹਾ ਸੀ
ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਮੰਗਲਵਾਰ ਰਾਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਮਲਬੇ ਹੇਠ 21 ਲੋਕ ਦੱਬੇ ਹੋਏ ਹਨ। ਉਨ੍ਹਾਂ ਕਿਹਾ ਕਿ 60/40 ਜ਼ਮੀਨ ’ਤੇ ਨਾਜਾਇਜ਼ ਤੌਰ ’ਤੇ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
3 ਮ੍ਰਿਤਕ ਬਿਹਾਰ ਦੇ ਰਹਿਣ ਵਾਲੇ ਸਨ
ਵਧੀਕ ਕਮਿਸ਼ਨਰ ਨੇ ਦੱਸਿਆ ਕਿ 5 ਮ੍ਰਿਤਕਾਂ ’ਚੋਂ 3 ਮਜ਼ਦੂਰ ਬਿਹਾਰ ਦੇ ਸਨ, ਜਿਨ੍ਹਾਂ ਦੀ ਪਛਾਣ ਹਰਮਨ (26), ਤ੍ਰਿਪਾਲ (35), ਮੁਹੰਮਦ ਸਾਹਿਲ (19) ਵਜੋਂ ਹੋਈ ਹੈ। ਇਸ ਦੇ ਨਾਲ ਹੀ ਸੱਤਿਆ ਰਾਜੂ (25) ਤੇ ਸ਼ੰਕਰ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Bengaluru Rainfall
ਕਰਨਾਟਕ ’ਚ ਪਿਛਲੇ 3 ਦਿਨਾਂ ਤੋਂ ਭਾਰੀ ਮੀਂਹ ਜਾਰੀ
ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬੈਂਗਲੁਰੂ ਸਮੇਤ ਕਰਨਾਟਕ ਦੇ ਕਈ ਹਿੱਸਿਆਂ ’ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉੱਤਰੀ ਬੇਂਗਲੁਰੂ ਦੇ ਯੇਲਹੰਕਾ ਤੇ ਆਸਪਾਸ ਦੇ ਕਈ ਇਲਾਕਿਆਂ ’ਚ ਹੜ੍ਹ ਆ ਗਿਆ ਹੈ। ਯੇਲਹੰਕਾ ਦਾ ਕੇਂਦਰੀ ਵਿਹਾਰ ਕਮਰ ਡੂੰਘੇ ਪਾਣੀ ਨਾਲ ਭਰਿਆ ਹੋਇਆ ਹੈ। ਰਾਹਤ ਤੇ ਬਚਾਅ ਕਰਮੀਆਂ ਨੇ ਕਿਸ਼ਤੀਆਂ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। Bengaluru Rainfall
ਬਚਾਅ ਕਾਰਜ਼ ਦੀਆਂ ਕੁੱਝ ਤਸਵੀਰਾਂ….