ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਸੇਵਾ ਸਿੰਘ ਸੇਖ...

    ਸੇਵਾ ਸਿੰਘ ਸੇਖਵਾਂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਸੇਵਾ ਸਿੰਘ ਸੇਖਵਾਂ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

    ਅੰਮ੍ਰਿਤਸਰ। ਅਧਿਆਪਕ ਤੋਂ ਸਿਆਸਤਦਾਨ ਬਣੇ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ, ‘ਆਪ’ ਕਨਵੀਨਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰ ਕੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ‘ਆਪ’ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ।

    ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਅਰਵਿੰਦ ਕੇਜਰੀਵਾਲ

    ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੇਵਾ ਸਿੰਘ ਸੇਖਵਾਂ ਨੇ ‘ਆਪ’ ਦੇ ਸਹਿ ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ ‘ਚ ਮੁਲਾਕਾਤ ਕੀਤੀ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤਹਿ ਕਰ ਲਿਆ ਗਿਆ ਸੀ , ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ‘ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ੍ਹ ਲਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ