ਮੁਸਲਮਾਨਾਂ ‘ਤੇ ਅੱਤਿਆਚਾਰ: ਸ਼ਬਨਮ ਹਾਸ਼ਮੀ ਨੇ ਪੁਰਸਕਾਰ ਵਾਪਸ ਕੀਤਾ

Shabnam Hashmi, Returns, Award

ਸੰਨ 2008 ਵਿੱਚ  ਮਿਲਿਆ ਪੁਰਸਕਾਰ

ਨਵੀਂ ਦਿੱਲੀ: ਪ੍ਰਸਿੱਧ ਸਮਾਜਿਕ ਵਰਕਰ ਸ਼ਬਨਮ ਹਾਸ਼ਮੀ ਨੇ ਭੀੜ ਵੱਲੋਂ ਮੁਸਲਮਾਨਾਂ ਨੂੰ ਕੁੱਟ ਕੁੱਟ ਕੇ ਮਾਰ ਦੇਣ ਦੀ ਬੇਰਹਿਮ ਘਟਨਾ ਅਤੇ ਉਨ੍ਹਾਂ ਵਿੱਚ ਦਹਿਸ਼ਤ ਫੈਲਾਉਣ ਦੇ ਵਿਰੋਧ ਵਿੱਚ ਕੌਮੀ ਘੱਟ ਗਿਣਤੀ ਅਧਿਕਾਰ ਪੁਰਸਕਾਰ ਅੱਜ ਵਾਪਸ ਕਰ ਦਿੱਤਾ। ਗੈਰ ਸਰਕਾਰੀ ਸੰਗਠਨ ਅਨਹਦ ਦੀ ਮੁਖੀ ਸ੍ਰੀਮਤੀ ਹਾਸ਼ਮੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਵਿੱਚ ਜਾ ਕੇ ਪੁਰਸਕਾਰ ਵਾਪਸ ਕੀਤਾ।

ਉਨ੍ਹਾਂ ਨੂੰ ਇਹ ਪੁਰਸਕਾਰ ਸੰਨ 2008 ਵਿੱਚ ਯੂਪੀਏ ਸਰਕਾਰ ਦੇ ਕਾਰਜਕਾਲ ਵਿੱਚ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਦੇਸ਼ ਵਿੱਚ ਮੁਸਲਮਾਨਾਂ ਖਿਲਾਫ਼ ਫਿਰਕੂ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਅਖਲਾਕ, ਪਹਿਲੂ ਖਾਨ ਅਤੇ ਹੁਣ ਜੁਨੈਦ ਦੀ ਭੀੜ ਵੱਲੋਂ ਕੁੱਟ-ਕੁੱਟ ਕੇ ਹੱਤਿਆ ਕੀਤੀ ਗਈ, ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਕੀਤਾ।

ਮੁਸਲਮਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਰੋਸ

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਹਿੰਦੂ ਰਾਸ਼ਟਰ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ ਅਤੇ ਉਸ ਲਈ ਦੇਸ਼ ਵਿੱਚ ਮੁਸਲਮਾਨਾਂ ਖਿਲਾਫ਼ ਘਿਨੌਣਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਦਾ ਨਤੀਜਾ ਕਿ ਜੁਨੈਦ ਕਿਸ਼ੋਰ ਵੀ ਭੀੜ ਵੱਲੋਂ ਕੁੱਟ ਕੁੱਟ ਕੇ ਸ਼ਰੇਆਮ ਮਾਰ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਤਮਾਸ਼ਬੀਨ ਬਣੀ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਇਸ ਮੁੱਦੇ ‘ਤੇ ਖੁੱਲ੍ਹ ਕੇ ਸਾਥ ਨਹੀਂ ਦਿੰਦਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਨਹੀਂ ਕਰ ਸਕਦਾ, ਇਸ ਲਈ ਉਸ ਦੇ ਵਿਰੋਧ ਵਿੱਚ ਉਨ੍ਹਾਂ ਨੇ ਪੁਰਸਕਾਰ ਵਾਪਸ ਕਰ ਦਿੱਤਾ। ਇਸ ਪੁਰਸਕਾਰ ਵਿੱਚ ਨਕਦ ਰਾਸ਼ੀ ਸ਼ਾਮਲ ਨਹੀਂ ਹੈ।