ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ

highcourt

 ਮਾਮਲੇ ’ਤੇ ਫਾਈਨਲ ਬਹਿਸ 6 ਜੁਲਾਈ ਨੂੰ ਹੋਵੇਗੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਿਆ ਹੈ। ਮਿੱਠੂਖੇੜਾ ਕਤਲ ਮਾਮਲੇ ’ਚ ਸ਼ਗਨਪ੍ਰੀਤ ਨੇ ਜਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਤੇ ਅਦਾਲਤ ਨੇ ਸੁਣਵਾਈ ਕਰਦਿਆਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤੀ। ਹੁਣ ਮਾਮਲੇ ’ਤੇ ਫਾਈਨਲ ਬਹਿਸ 6 ਜੁਲਾਈ ਨੂੰ ਹੋਵੇਗੀ।

ਹਾਈਕੋਰਟ ਨੇ ਸ਼ਗਨਪ੍ਰੀਤ ਦੇ ਵਕੀਲ ਤੋਂ ਪੁੱਛਿਆ ਕਿ ਜੇਕਰ ਹਾਲੇ ਅੰਤਰਿਮ ਜਮਾਨਤ ਦੇ ਦਿੰਦੇ ਹਾਂ ਤੇ ਬਾਅਦ ’ਚ ਪਟੀਸ਼ਨ ਡਿਸਮਿਸ ਹੋ ਜਾਂਦੀ ਹੈ ਤਾਂ ਕੀ ਉਹ ਭਾਰਤ ਆਉਣਗੇ? ਇਸ ’ਤੇ ਵਕੀਲ ਨੇ ਹਾਮੀ ਭਰੀ ਪਰ ਹਾਈਕੋਰਟ ਨੇ ਇੱਕ ਵਾਰੀ ਸ਼ਗਨਪ੍ਰੀਤ ਤੋਂ ਪੁੱਛਣ ਲਈ ਕਿਹਾ।

ਹਾਈਕਰੋਟ ’ਚ ਸਰਕਾਰੀ ਵਕੀਲ ਨੇ ਕਿਹਾ ਕਿ ਸ਼ਗਨਪ੍ਰੀਤ ਦੇ ਮਿੱਠੂਖੇੜਾ ਕਤਲ ’ਚ ਸ਼ਾਮਲ ਹੋਣ ਦੇ ਪੂਰੇ ਸਬੂਤ ਹਨ। ਇਸ ਕਾਰਨ ਉਸਨੂੰ ਕੇਸ ’ਚ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਸ਼ਗਨ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਕੋਰਟ ’ਚ ਮਿੱਠੂਖੇੜਾ ਕਤਲ ਕੇਸ ਦੀ ਸਟੇਟਸ ਰਿਪੋਰਟ ਪੇਸ਼ ਨਹੀਂ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here