ਸ਼ਾਹਬਾਜ਼ ਸ਼ਰੀਫ ਦੇ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਫਰਮਾਨ ਦੇਣਗੇ ਅਸਤੀਫਾ

Shah Farman Sachkahoon

ਸ਼ਾਹਬਾਜ਼ ਸ਼ਰੀਫ ਦੇ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਫਰਮਾਨ ਦੇਣਗੇ ਅਸਤੀਫਾ

ਇਸਲਾਮਾਬਾਦ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਗਵਰਨਰ ਸ਼ਾਹ ਫਰਮਾਨ (Shah Farman) ਨੇ ਕਿਹਾ ਕਿ ਪੀਐੱਮਐੱਲ-ਐੱਨ ਨੇਤਾ ਸ਼ਾਹਬਾਜ਼ ਸ਼ਰੀਫ ਦੇ ਦੇਸ਼ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਉਹ ਅਸਤੀਫਾ ਦੇ ਦੇਣਗੇ। ‘ਡਾਨ’ ਅਖਬਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਫ਼ਰਮਾਨ ਤੋਂ ਬਾਅਦ ਸਿੰਧ ਦੇ ਗਵਰਨਰ ਇਮਰਾਨ ਇਸਮਾਈਲ ਵੀ ਅਸਤੀਫ਼ਾ ਦੇ ਸਕਦੇ ਹਨ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਲਾਂਭੇ ਕੀਤੇ ਜਾਣ ਤੋਂ ਇਕ ਦਿਨ ਬਾਅਦ ਸੋਮਵਾਰ ਨੂੰ ਪੀਟੀਆਈ ਦੇ ਸੰਸਦ ਮੈਂਬਰਾਂ ਵੱਲੋਂ ਨੈਸ਼ਨਲ ਅਸੈਂਬਲੀ ਤੋਂ ਸਮੂਹਿਕ ਅਸਤੀਫਾ ਦੇਣ ਦੀਆਂ ਰਿਪੋਰਟਾਂ ਦੇ ਵਿਚਕਾਰ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ।

ਖੈਬਰ ਪਖਤੂਨਖਵਾ ਦੇ ਗਵਰਨਰ ਹਾਊਸ ਵੱਲੋਂ ਜਾਰੀ ਬਿਆਨ ਮੁਤਾਬਕ ਫਰਮਾਨ ਨੇ ਕਿਹਾ, ”ਮੈਂ ਸ਼ਾਹਬਾਜ਼ ਸ਼ਰੀਫ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਗਵਰਨਰ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ ਅਤੇ ਗਵਰਨਰ ਹੋਣ ਦੇ ਨਾਤੇ ਮੈਂ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਦੇ ਲੋੜੀਂਦੇ ਪ੍ਰੋਟੋਕੋਲ ਨੂੰ ਅੱਗੇ ਨਹੀਂ ਲੈ ਜਾ ਸਕਾਂਗਾ।” , ਉਨ੍ਹਾਂ ਕਿਹਾ ਕਿ ਉਹ ਆਪਣਾ ਅਸਤੀਫਾ ਰਾਸ਼ਟਰਪਤੀ ਡਾਕਟਰ ਆਰਿਫ ਅਲਵੀ ਨੂੰ ਭੇਜ ਦੇਣਗੇ। ਗਵਰਨਰ ਸਕੱਤਰੇਤ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੂਬੇ ਦੇ ਗਵਰਨਰ ਨੇ ਪਹਿਲਾਂ ਹੀ ਆਪਣਾ ਨਿੱਜੀ ਸਮਾਨ ਗਵਰਨਰ ਹਾਊਸ ਤੋਂ ਆਪਣੇ ਘਰ ਲਿਜਾਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸਿੰਧ ਦੇ ਗਵਰਨਰ ਇਮਰਾਨ ਇਸਮਾਈਲ ਨੇ ਵੀ ਸੰਕੇਤ ਦਿੱਤਾ ਹੈ ਕਿ ਉਹ ਵੀ ਅਹੁਦਾ ਛੱਡ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ