MSG Bhandara: ਬਰਨਾਵਾ (ਯੂਪੀ) ’ਚ ਪਵਿੱਤਰ MSG ਅਵਤਾਰ ਭੰਡਾਰਾ ਅੱਜ

Shah Mastana Ji Avtar Month
MSG Bhandara: ਬਰਨਾਵਾ (ਯੂਪੀ) ’ਚ ਪਵਿੱਤਰ MSG ਅਵਤਾਰ ਭੰਡਾਰਾ ਅੱਜ

Shah Mastana Ji Avtar Month: ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਅੱਜ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) ’ਚ ਮਨਾ ਰਹੀ ਹੈ ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਤੈਅ ਕੀਤਾ ਗਿਆ ਹੈ ਭੰਡਾਰੇ ਸਬੰਧੀ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ।

ਇਹ ਖਬਰ ਵੀ ਪੜ੍ਹੋ : Saint MSG: ਨੇਕੀ-ਭਲਾਈ ਦੇ ਰਾਹ ’ਤੇ ਚੱਲਣਾ ਸਿਖਾਉਂਦੇ ਹਨ ਸੰਤ : ਪੂਜਨੀਕ ਗੁਰੂ ਜੀ

ਪਵਿੱਤਰ ਭੰਡਾਰੇ ’ਤੇ ਭਾਰੀ ਤਾਦਾਦ ’ਚ ਸਾਧ-ਸੰਗਤ ਦੇ ਪਹੁੰਚਣ ਦੇ ਮੱਦੇਨਜ਼ਰ ਪੰਡਾਲ, ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਪਹੁੰਚ ਕੇ ਆਪਣੀਆਂ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 (ਸੰਨ 1891) ਕੱਤਕ ਦੀ ਪੂਰਨਮਾਸ਼ੀ ਨੂੰ ਪਿੰਡ ਕੋਟੜਾ ਤਹਿਸੀਲ ਗੰਧੇਅ ਰਿਆਸਤ ਕਲਾਇਤ ਬਲੋਚਿਸਤਾਨ (ਹੁਣ ਪਾਕਿਸਤਾਨ ’ਚ ਹੈ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ ਸੀ। Shah Mastana Ji Avtar Month