ਸਰਸਾ (ਸੱਚ ਕਹੂੰ ਨਿਊਜ਼)। ਰੂਹਾਨੀਅਤ ’ਚ ਬਾਗੜ ਦੇ ਬਾਦਸ਼ਾਹ ਦੇ ਰੂਪ ’ਚ ਜਾਣੇ ਜਾਂਦੇ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ਼ ਦਾ ਪਵਿੱਤਰ ਅਵਤਾਰ ਦਿਹਾੜਾ ਸੋਮਵਾਰ ਨੂੰ ਸ਼ਾਹ ਸਤਿਨਾਮ, ਸ਼ਾਹ ਮਸਤਾਨ ਜੀ ਧਾਮ ਅਤੇ ਮਾਨਵਤਾ ਭਲਾਈ ਕੇਂਦਰ, ਡੇਰਾ ਸੱਚਾ ਸੌਦਾ ਸਰਸਾ ’ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਸਾਧ-ਸੰਗਤ ਲਈ ਵੱਡੀਆਂ-ਵੱਡੀਆਂ ਸਕਰੀਨਾਂ ਲਾਈਆਂ ਜਾ ਰਹੀਆਂ ਹਨ। ਪਵਿੱਤਰ ਭੰਡਾਰੇ ਮੌਕੇ ਸ਼ਾਹ ਸਤਿਨਾਮ, ਸ਼ਾਹ ਮਸਤਾਨ ਜੀ ਧਾਮ ਸਜ ਗਿਆ ਹੈ। (MSG Bhandara)
ਸਾਧ-ਸੰਗਤ ’ਚ ਭਾਰੀ ਉਤਸ਼ਾਹ | MSG Bhandara
ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ਦੀ ਸੁਵਿਧਾ ਲਈ ਲੰਗਰ-ਭੋਜਨ, ਪਾਣੀ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪਵਿੱਤਰ ਭੰਡਾਰੇ ਨੂੰ ਲੈ ਕੇ ਦੇਸ਼-ਵਿਦੇਸ਼ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸਾਈਂ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਦੀ ਵਧਾਈ ਦੇਣ ਲਈ ਸਾਧ-ਸੰਗਤ ਵੱਲੋਂ ਗ੍ਰਿਟਿੰਗ ਕਾਰਡ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। (MSG Bhandara)
ਜ਼ਿਕਰਯੋਗ ਹੈ ਕਿ ਪਰਮ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਨੇ ਵਿਕਰਮੀ ਸੰਵਤ 1948 (ਸਾਲ 1891) ਨੂੰ ਕਾਰਤਿਕ ਦੀ ਪੂਰਨਮਾਸੀ ਵਾਲੇ ਦਿਨ ਪਿੰਡ ਕੋਟੜਾ, ਤਹਿਸੀਲ ਗੰਧੇਅ ਰਿਆਸਤ ਕੋਲਾਇਤ ਬਿਲੋਚਿਸਤਾਨ (ਜੋ ਹੁਣ ਪਾਕਿਸਤਾਨ ’ਚ ਹੈ) ’ਚ ਪੂਜਨੀਕ ਪਿਤਾ ਸ਼੍ਰੀ ਪਿੱਲਾ ਮੱਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ ਸੀ। (MSG Bhandara)