ਜਿੱਥੇ ਪੂਜਨੀਕ ਗੁਰੂ ਜੀ 40 ਦਿਨ ਦੀ ਰੂਹਾਨੀ ਯਾਤਰਾ ਦੌਰਾਨ ਰਹੇ ਉੱਥੇ ਵੱਜਿਆ ਰਾਮ ਨਾਮ ਦਾ ਡੰਕਾ

Barnawa Live

ਬਰਨਾਵਾ (ਸੱਚ ਕਹੂੰ ਨਿਊਜ਼)। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨਾ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) (Barnawa Live) ਵਿਖੇ ਮਨਾ ਰਹੀ ਹੈ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ। ਸਾਧ-ਸੰਗਤ ਸ਼ਨਿੱਚਰਵਾਰ ਨੂੰ ਹੀ ਆਸ਼ਰਮ ’ਚ ਪਹੁੰਚਣਾ ਸ਼ੁਰੂ ਹੋ ਗਈ। ਨਾਮ ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਡਾਲ ਸਾਧ-ਸੰਗਤ ਨਾਲ ਭਰ ਗਿਆ ਸੀ।

ਭੰਡਾਰੇ ਦੀ ਨਾਮ ਚਰਚਾ ਸਬੰਧੀ ਸੇਵਾਦਾਰਾਂ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸਾਧ-ਸੰਗਤ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਮੈਨੇਜਮੈਂਟ ਅਤੇ ਉੱਤਰ ਪ੍ਰਦੇਸ਼ ਦੇ 85 ਮੈਂਬਰਾਂ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਆਸ਼ਰਮ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਸੁਚੱਜੇ ਟ੍ਰੈਫਿਕ ਪ੍ਰਬੰਧ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਲੰਗਰ, ਪਾਣੀ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ 156 ਮਾਨਵਤਾ ਭਲਾਈ ਕਾਰਜਾਂ ਤਹਿਤ ਜ਼ਰੂਰਤਮੰਦਾਂ ਦੀ ਮੱਦਦ ਕੀਤੀ ਜਾਵੇਗੀ।

ਇਤਿਹਾਸ ‘ਤੇ ਇੱਕ ਝਾਤ | Barnawa Live

ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਇਸ ਤੋਂ ਬਾਅਦ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਲੋਕਾਂ ਨੂੰ ਨਸ਼ੇ ਤੇ ਮਾਸਾਹਾਰ ਛੁਡਾ ਕੇ ਰਾਮ ਨਾਮ ਨਾਲ ਜੋੜਿਆ ਅਤੇ ਪ੍ਰਭੂ ਪਰਮਾਤਮਾ ਦੇ ਮੇਲ ਦਾ ਅਸਾਨ ਰਸਤਾ ਦੱਸਿਆ। ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ 28 ਫਰਵਰੀ 1960 ਨੂੰ ਡੇਰਾ ਸੱਚਾ ਸੌਦਾ ਦੀਆਂ ਤਮਾਮ ਜ਼ਿੰਮੇਵਾਰੀਆਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਸੌਂਪ ਕੇ ਡੇਰਾ ਸੱਚਾ ਸੌਦਾ ਦੇ ਬਤੌਰ ਦੂਜੀ ਪਾਤਸ਼ਾਹੀ ਗੱਦੀਨਸ਼ੀਨ ਕੀਤਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਸਤਿਸੰਗ ਫ਼ਰਮਾਏ।

ਇਹ ਵੀ ਪੜ੍ਹੋ: ਮਾਲਕ ਦੇ ਨਾਮ ਦਾ ਨਸ਼ਾ ਕਰੋ : ਪੂਜਨੀਕ ਗੁਰੂ ਜੀ

ਲਗਭਗ 11 ਲੱਖ ਜੀਵਾਂ ਨੂੰ ਨਾਮ ਦੀ ਅਨਮੋਲ ਦਾਤ ਬਖ਼ਸ਼ੀ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 23 ਸਤੰਬਰ 1990 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ਬਖ਼ਸ਼ਿਸ਼ ਕੀਤੀ। ਪੂਜਨੀਕ ਗੁੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸਤਿੰਸਗ ਫਰਮਾ ਕੇ ਸਾਢੇ ਛੇ ਕਰੋੜ ਤੋਂ?ਵੱਧ ਜੀਵਾਂ?ਨੂੰ ਨਾਮ ਦੀ ਅਨਮੋਲ ਦਾਤ ਬਖਸ਼ ਕੇ ਉਨ੍ਹਾਂ ਨੂੰ ਪ੍ਰਭੂ ਭਗਤੀ ਦਾ ਤਰੀਕਾ ਦੱਸਿਆ ਅਤੇ ਨਸ਼ੇ ਦੇ ਕੋਹੜ ਤੇ ਹੋਰ ਬੁਰਾਈਆਂ ਤੋਂ ਬਚਾਇਆ। ਪੂਜਨੀਕ ਗੁਰੂ ਜੀ ਦੀ ਅਗਵਾਈ ’ਚ ਡੇਰਾ ਸੱਚਾ ਸੌਦਾ ਵੱਲੋਂ 156 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਅੱਜ ਡੇਰਾ ਸੱਚਾ ਸੌਦਾ ਦਾ ਨਾਂਅ ਦੁਨੀਆ ਦੇ ਕੋਨੇ-ਕੋਨੇ ’ਚ ਗੂੰਜ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।