Sirsa News: ਸਰਸਾ (ਸੱਚ ਕਹੂੰ ਨਿਊਜ਼)। ਸਿੱਖਿਆ ਦੇ ਨਾਲ-ਨਾਲ ਖੇਡਾਂ ’ਚ ਕੌਮੀ-ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਵਾਲੇ ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ (Shah Satnam ji Boys College Sirsa) ਤੇ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ (Shah Satnam ji Girls College Sirsa) ’ਚ ਵੀਰਵਾਰ ਨੂੰ ਸਵਾਗਤ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ’ਚ ਕਾਲਜ ’ਚ ਦਾਖਲਾ ਲੈਣ ਵਾਲੇ ਨਵੇਂ ਵਿਦਿਆਰਥੀ-ਵਿਦਿਆਰਥਣਾਂ ਦਾ ਸਵਾਗਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਦਿਲਾਵਰ ਇੰਸਾਂ ਤੇ ਡਾ. ਗੀਤਾ ਮੋਂਗਾ ਨੇ ਫਰੈਸ਼ਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Read Also : ਗਰੀਨ ਐਸ ਦੇ ਸੇਵਾਦਾਰਾਂ ਨੇ ਜ਼ਖਮੀ ਗਊ ਦਾ ਇਲਾਜ ਕਰਵਾ ਕੇ ਗਊਸ਼ਾਲਾ ‘ਚ ਛੱਡਿਆ
ਉਨ੍ਹਾਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਬਿਹਤਰ ਸਿੱਖਿਅਕ ਸਹੂਲਤਾਂ ਦੇ ਨਾਲ-ਨਾਲ ਸੰਸਕਾਰ ਭਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਇਨ੍ਹਾਂ ਕਾਲਜਾਂ ਨੂੰ ਸਥਾਪਿਤ ਕੀਤਾ ਗਿਆ ਹੈ। ਇੱਥੋਂ ਦੇ ਵਿਦਿਆਰਥੀ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਕੇ ਸਿੱਖਿਆ ਤੇ ਖੇਡ ਦੇ ਖੇਤਰ ’ਚ ਨਵੇਂ ਰਿਕਾਰਡ ਸਥਾਪਿਤ ਕਰ ਰਹੇ ਹਨ। ਇੱਥੇ ਪੜ੍ਹਾਈ ਦੇ ਨਾਲ-ਨਾਲ ਚਰਿੱਤਰ ਨਿਰਮਾਣ ’ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕੀਤੇ ਗਏ ਤੇ ਮਿ. ਫਰੈਸ਼ਰਜ਼ ਤੇ ਮਿਸ ਫਰੈਸ਼ਰਜ਼ ਤੇ ਹੋਰ ਕੈਟਾਗਿਰੀ ’ਚ ਵਿਦਿਆਰਥੀ ਤੇ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ।