ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਨੇ ਬਣਾਈ ਟਾਪਰ ਹੈਟ੍ਰਿਕ

Shah Satnaam Ji Girl, School, Created, Top, Trick

ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ 16 ਵਿਦਿਆਰਥੀਆਂ ਨੇ ਹਾਸਲ ਕੀਤੇ 90 ਫੀਸਦੀ ਤੋਂ ਵੱਧ ਅੰਕ | Shah Satnam Ji Girls School

  • 62 ਵਿਦਿਆਰਥੀਆਂ ਨੇ ਬਣਾਈ ਮੈਰਿਟ ‘ਚ ਜਗ੍ਹਾ | Shah Satnam Ji Girls School

ਸਰਸਾ, (ਸੱਚ ਕਹੂੰ ਨਿਊਜ਼/ਸੰਦੀਪ ਕੰਬੋਜ਼)। ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਹੈ। ਸੀਬੀਐਸਈ 12ਵੀਂ ਦੀ ਪ੍ਰੀਖਿਆ 2017-18 ਦੇ ਸਾਲਾਨਾ ਨਤੀਜਿਆਂ ‘ਚ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ, ਸਰਸਾ ਦੇ ਚਮਕਦੇ ਸਿਤਾਰਿਆਂ ਨੇ ਇਸ ਪ੍ਰੀਖਿਆ ‘ਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਸ ਸਕੂਲ ਨੇ ਇੱਕ ਨਹੀਂ ਸਗੋਂ ਤਿੰਨ-ਤਿੰਨ ਜ਼ਿਲ੍ਹਾ ਟਾਪਰ ਦਿੱਤੇ ਹਨ।

ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਵੱਖ-ਵੱਖ ਗਰੁੱਪਾਂ ‘ਚ ਜ਼ਿਲ੍ਹੇ ‘ਚ ਟਾੱਪ ਕਰਕੇ ਸਕੂਲ ਦਾ ਨਾਂਅ ਮਾਣ ਨਾਲ ਉੱਚਾ ਕਰ ਦਿੱਤਾ ਹੈ। 97.4 ਫੀਸਦੀ ਅੰਕ ਹਾਸਲ ਕਰਕੇ ਸਕੂਲ ਦੀ ਕਾਮਰਸ ਦੀ ਵਿਦਿਆਰਥਣ ਤੁਸ਼ੀਕਾ ਨੇ ਜ਼ਿਲ੍ਹਾ ਸਰਸਾ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ, ਸਾਇੰਸ ਗਰੁੱਪ ‘ਚ 96 ਫੀਸਦੀ ਅੰਕਾਂ ਨਾਲ ਤਨੀਸ਼ਾ ਜ਼ਿਲ੍ਹਾ ਟਾਪਰ ਰਹੀ ਆਰਟਸ ‘ਚ ਰੂਚਿਕਾ 96.6 ਫੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਟਾਪਰ ਰਹੀ ਇਸ ਸਫ਼ਲਤਾ ਨਾਲ ਵਿਦਿਆਰਥੀਆਂ ‘ਚ ਕਮਾਲ ਦਾ ਉਤਸ਼ਾਹ ਹੈ।

ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਇੰਸਾਂ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਸਕੂਲ ਤੋਂ 203 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 39 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, 123 ਵਿਦਿਆਰਥਣਾਂ ਨੇ ਮੈਰਿਟ ਤੇ 80 ਵਿÎਦਿਆਰਥਣਾਂ ਨੇ ਪਹਿਲੇ ਦਰਜ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆਂ ਇੰਸਾਂ ਨੇ ਇਸ ਪ੍ਰਾਪਤੀ ‘ਤੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਹੈ।

ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ, ਸ੍ਰੀ ਗੁਰੂਸਰ ਮੋਡੀਆ ਦਾ ਨਤੀਜਾ ਰਿਹਾ ਸੌ ਫੀਸਦੀ | Shah Satnam Ji Girls School

ਸ੍ਰੀ ਗੁਰੂਸਰ ਮੋਡੀਆ ਜ਼ਿਲ੍ਹਾ ਸ੍ਰੀਗੰਗਾਨਗਰ ‘ਚ ਸੰਚਾਲਿਤ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦਾ ਪ੍ਰੀਖਿਆ ਨਤੀਜਾ ਸੌ ਫੀਸਦੀ ਰਿਹਾ। ਸੀਬੀਐਸਈ ਵੱਲੋਂ ਅੱਜ ਐਲਾਨੇ ਨਤੀਜਿਆਂ ‘ਚ ਸਕੂਲ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਕਾਲਜ ਦੀ ਵਿਦਿਆਰਥਣ ਅਰੁਣਾ ਸਹਾਰਨ ਨੇ ਆਰਟਸ ‘ਚ 97 ਫੀਸਦੀ, ਸਾਇੰਸ ‘ਚ ਅੰਕਿਤਾ ਬਿਸ਼ਨੋਈ ਨੇ 94.60 ਫੀਸਦੀ ਤੇ ਕਾਮਰਸ ਵਰਗ ‘ਚ ਜਯੋਤਸਨਾ ਬਾਂਸਲ ਨੇ 84.60 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ।

ਵਿਦਿਆਰਥਣਾਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਤੇ ਅਧਿਆਪਕਾਂ ਦੀ ਮਿਹਨਤ ਨੂੰ ਦਿੱਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸ਼ਾਲੂ ਇੰਸਾਂ ਨੇ ਦੱਸਿਆ ਕਿ ਸਕੂਲ ਦੀਆਂ 13 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ਤੇ 41 ਵਿਦਿਆਰਥਣਾਂ ਨੇ ਮੈਰਿਟ ‘ਚ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੌਰਾਨ ਹੀ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ।

ਸਕੂਲ ਪ੍ਰਸ਼ਾਸਨ ਸ੍ਰੀਮਤੀ ਨਵਜੋਤ ਇੰਸਾਂ ਨੇ ਦੱਸਿਆ ਕਿ ਸਕੂਲ ਦੇ ਤਿੰਨੇ ਵਰਗਾਂ ‘ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਦੀ ਮਿਹਨਤ ਦੌਰਾਨ ਹੀ ਵਿਦਿਆਰਥਣਾਂ ਨੇ ਇਹ ਮੁਕਾਮ ਹਾਸਲ ਕੀਤਾ ਹੈ। ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਇੰਸਾਂ, ਰੂਪ ਸਿੰਘ ਇੰਸਾਂ ਆਦਿ ਨੇ ਵਿਦਿਆਰਥੀਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਹੈ।