ਪ੍ਰਸ਼ਾਸਨ ਨਾਲ ਮੱਦਦਗਾਰ ਬਣ ਕੇ ਪਹੁੰਚੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਜਵਾਨ

Welfare Work
ਡੱਬਵਾਲੀ : ਹਾਦਸੇ ਕਾਰਨ ਨੁਕਸਾਨੀ ਫੈਕਟਰੀ ਅਤੇ ਰਾਹਤ ਕਾਰਜ਼ ’ਚ ਜੁਟੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ। ਤਸਵੀਰਾਂ : ਗੁਰਸਾਹਿਬ ਇੰਸਾਂ

ਪਟਾਕਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ | Welfare Work

ਡੱਬਵਾਲੀ (ਗੁਰਸਾਹਿਬ ਇੰਸਾਂ/ਅਨਿਲ)। ਬੁੱਧਵਾਰ ਨੂੰ ਤ੍ਰਿਵੈਣੀ ਸ਼ਹਿਰ ਡੱਬਵਾਲੀ ਦੇ ਰੇਲਵੇ ਪੁਲ ਨੇੜੇ ਬਣੀ ਪਟਾਕਾ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਅੱਗ ’ਚ ਫੈਕਟਰੀ ’ਚ ਕੰਮ ਕਰਦੇ ਤਿੰਨ ਲੜਕੇ ਬੁਰੀ ਤਰ੍ਹਾਂ ਨਾਲ ਝੁਲਸ ਗਏ, ਜਿਨ੍ਹਾਂ ਨੂੰ ਕਿਸੇ ਤਰ੍ਹਾਂ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਪ੍ਰਸ਼ਾਸਨਿਕ ਪੱਧਰ ’ਤੇ ਫਾਇਰ ਵਿਭਾਗ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ, ਜਿਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਅੱਗ ’ਚ ਫਸੇ ਲੋਕਾਂ ਨੂੰ ਬਚਾਉਣ ’ਚ ਮੱਦਦ ਕੀਤੀ। ਖ਼ਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ।ਜਾਣਕਾਰੀ ਅਨੁਸਾਰ ਡੱਬਵਾਲੀ ਦੇ ਰੇਲਵੇ ਪੁਲ ਕੋਲ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। (Welfare Work)

ਇਹ ਵੀ ਪੜ੍ਹੋ : ਲਾਰੈਂਸ ਦੀ ਜੇਲ੍ਹ ‘ਚ Interview ਮਾਮਲੇ ‘ਚ ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼, ਪਾਈ ਝਾੜ

ਅੱਗ ਲੱਗਦਿਆਂ ਹੀ ਪੂਰਾ ਡੱਬਵਾਲੀ ਸ਼ਹਿਰ ਧਮਾਕਿਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਵਾਲੀ ਜਗ੍ਹਾ ’ਤੇ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਭਾਰੀ ਭੀੜ ਨੂੰ ਕਾਬੂ ਕਰਨ ਲਈ ਕਈ ਸੇਵਾਦਾਰਾਂ ਨੇ ਸਥਿਤੀ ਨੂੰ ਸੰਭਾਲ ਲਿਆ। ਇਸ ਦੌਰਾਨ ਪਟਾਕਾ ਫੈਕਟਰੀ ’ਚ ਲੱਗੀ ਅੱਗ ਨੇ ਭਿਆਨਕ ਰੂਪ ਲੈ ਲਿਆ ਫਾਇਰ ਵਿਭਾਗ ਦੀਆਂ ਗੱਡੀਆਂ ਵੱਲੋਂ ਪਟਾਕਾ ਫੈਕਟਰੀ ਦੇ ਦੋਵੇਂ ਗੇਟਾਂ ਤੋਂ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਗਏ ਪਰ ਦੇਰ ਸ਼ਾਮ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਪਟਾਕਾ ਫੈਕਟਰੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਡੱਬਵਾਲੀ ਦੇ ਐੱਸਡੀਐੱਮ ਅਭੈ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਭੀੜ ਨੂੰ ਕਾਬੂ ਕਰਨ ਲਈ ਸਖ਼ਤ ਮਿਹਨਤ ਕਰਨੀ ਪੈ ਰਹੀ ਹੈ। (Welfare Work)