ਪਟਿਆਲਾ ’ਚ ਸੰਗਤ ਹੀ ਸੰਗਤ ਨਜ਼ਰ ਆਈ

ਸਾਧ-ਸੰਗਤ ਦੀ ਸ਼ਰਧਾ ਅੱਗੇ ਪ੍ਰਬੰਧ ਪਏ ਛੋਟੇ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੀ ਸਾਧ-ਸੰਗਤ ਅੱਜ ਸ਼ਨਿੱਚਰਵਾਰ ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ਵਿਖੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਅਨਮੋਲ ਬਚਨਾਂ ਦਾ ਲਾਹਾ ਖੱਟਿਆ। ਆਨਲਾਈਨ ਗੁਰੂਕੁਲ ਪ੍ਰੋਗਰਾਮ ਤਹਿਤ ਪੂਜਨੀਕ ਗੁੁਰੂ ਜੀ ਬਰਨਾਵਾ (ਉੱਤਰ ਪ੍ਰਦੇਸ਼) ਤੋਂ ਦੇਸ਼-ਵਿਦਸ਼ੇ ਦੀ ਸਾਧ-ਸੰਗਤ ਨਾਲ ਰੂ-ਬ-ਰੂ ਹੋਏ। ਪਟਿਆਲਾ ਵਿਖੇ ਸਾਧ-ਸੰਗਤ ਵੱਡੀ ਗਿਣਤੀ ਪਹੁੰਚੀ।

ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ਵਿਖੇ ਪੰਡਾਲ ਨੂੰ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ। ਜਿਸ ਦੀਆਂ ਤਿਆਰੀਆਂ ਵਿਚ ਸੇਵਾਦਾਰ ਪਿਛਲੇ ਦੋ ਦਿਨਾਂ ਤੋਂ ਜੁਟੇ ਹੋਏ ਸਨ। ਸਾਧ-ਸੰਗਤ ਦੇ ਬੈਠਣ ਲਈ ਕਈ ਪੰਡਾਲ ਤਿਆਰ ਕੀਤੇ ਗਏ ਸਨ ਪ੍ਰੰਤੂ ਸਾਧ-ਸੰਗਤ ਦੀ ਸ਼ਰਧਾ ਅੱਗੇ ਇਹ ਸਾਰੇ ਪ੍ਰਬੰਧ ਛੋਟੇ ਪੈ ਗਏ।

ਇਸ ਦੌਰਾਨ ਪੂਜਨੀਕ ਗੁਰੂ ਜੀ ਨੇ ਪਟਿਆਲਾ ‘ਚ ਆਨਲਾਈਨ ਹਜ਼ਾਰਾਂ ਲੋਕਾਂ ਦਾ ਨਸ਼ਾ ਤੇ ਸਮਾਜਿਕ ਬੁਰਾਈਆਂ ਛੁਡਵਾ ਕੇ ਉਨ੍ਹਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਦਾਨ ਕੀਤੀ। ਜਿਉਂ ਹੀ ਪੂਜਨੀਕ ਗੁਰੂ ਜੀ ਆਨਲਾਈਨ ਗੁਰੂਕੁਲ ਰਾਹੀਂ ਲਾਈਵ ਹੋਏ ਤਾਂ ਸਾਧ-ਸੰਗਤ ਵਿੱਚ ਇੱਕ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ। ਭੈਣਾਂ ਰਿਵਾਇਤੀ ਪਹਿਰਾਵੇ ਅਨੁਸਾਰ ਸੱਜ ਕੇ ਜਾਗੋ ਸਿਰਾਂ ’ਤੇ ਰੱਖ ਕੇ ਨੱਚ ਕੇ ਖੁਸ਼ੀ ਮਨਾ ਰਹੀਆਂ ਸਨ ਅਤੇ ਸਟੇਜ ’ਤੇ ਰੰਗੋਲੀ ਨਾਲ ਵੈਲਕਮ ਐਮਐਸਜੀ ਲਿਖਿਆ ਹਰ ਇੱਕ ਦਾ ਮਨ ਮੋਹ ਰਿਹਾ ਸੀ।

 

  

ਸ਼ਾਹ ਸਤਿਨਾਮ ਜੀ ਨੂਰਾਨੀ ਧਾਮ ਪਟਿਆਲਾ ’ਚ ਅੱਜ ਤਿਲ ਸੁੱਟਣ ਨੂੰ ਥਾਂ ਨਹੀਂ ਸੀ ਇਸ ਦੌਰਾਨ ਚੰਡੀਗੜ੍ਹ, ਜ਼ਿਲ੍ਹਾ ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ ਤੇ ਜਲੰਧਰ ਦੀ ਸਾਧ-ਸੰਗਤ ਭਾਰੀ ਗਿਣਤੀ ਵਿੱਚ ਪਹੁੰਚੀ ਹੋਈ ਸੀ। ਚਾਰੇ ਪਾਸੇ ਸੰਗਤ ਹੀ ਸੰਗਤ ਨਜ਼ਰ ਆ ਰਹੀ ਸੀ ਕਈ ਕਿਲੋਮੀਟਰ ਤੱਕ ਗੱਡੀਆਂ ਦੀਆਂ ਕਤਾਰਾਂ ਲੱਗੀਆਂ ਨਜ਼ਰ ਆ ਰਹੀਆਂ ਸਨ ਸਾਧ-ਸੰਗਤ ਨੇ ਨੱਚ-ਗਾ ਕੇ ਪੂਜਨੀਕ ਗੁਰੂ ਜੀ ਦੇ ਸ਼ੁੱਭ ਆਗਮਨ ਦਾ ਸਵਾਗਤ ਕੀਤਾ। ਰੂਹਾਨੀ ਸਤਿਸੰਗ ’ਚ ਆਪਣੇ ਅੰਮ੍ਰਿਤਮਈ ਬਚਨਾਂ ਦੀ ਵਰਖਾ ਕਰਦੇ ਹੋਏ ਆਮ ਲੋਕਾਂ ਨੂੰ ਜੀਵਨ ਦੀ ਹਕੀਕਤ ਤੋਂ ਜਾਣੂ ਕਰਵਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ