ਕੋਰੋਨਾ ਕਾਲ ’ਚ ਦਿੱਤੀਆਂ ਗਈਆਂ ਵਧੀਆਂ ਸੇਵਾਵਾਂ ਲਈ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦਾ ਹੋਇਆ ਸਨਮਾਨ

ਉੜੀਸਾ ਦੇ ਰਾਜਪਾਲ ਪ੍ਰੋ. ਗਣੇਸ਼ੀ ਲਾਲ ਤੇ ਸਥਾਨੀ ਮੰਤਰੀ ਡਾ. ਕਮਲ ਗੁਪਤਾ ਨੇ ਪ੍ਰਸ਼ੰਸਾ ਪੱਤਰ ਦੇਕੇ ਹਸਪਤਾਲ ਦੇ ਆਰਐਮਓ ਡਾ. ਗੌਰਵ ਅਗਰਵਾਲ ਨੂੰ ਕੀਤਾ ਸਨਮਾਨਿਤ

ਸਰਸਾ (ਸੱਚ ਕਹੂੰ ਨਿਊਜ਼/ ਸੁਨੀਲ ਵਰਮਾ)। ਬੁੱਧਵਾਰ ਨੂੰ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਆਰ.ਐਮ.ਓ ਡਾ. ਗੌਰਵ ਅਗਰਵਾਲ ਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਮੁਹੱਈਆ ਕਰਵਾਈਆਂ ਗਈਆਂ ਵਧੀਆ ਮੈਡੀਕਲ ਸਹੂਲਤਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਉੜੀਸਾ ਦੇ ਮਹਾਮਹਿਮ ਗਵਰਨਰ ਪ੍ਰੋ. ਗਣੇਸ਼ੀ ਲਾਲ, ਰਾਜ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਕਮਲ ਗੁਪਤਾ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਜੇ ਸਿੰਘ ਤੋਮਰ, ਸਿਵਲ ਹਸਪਤਾਲ ਦੇ ਸੀ.ਐਮ.ਓ ਡਾ. ਮੁਨੀਸ਼ ਬਾਂਸਲ ਸ਼ਾਮਿਲ ਸਨ।

ਇਸ ਦੌਰਾਨ ਮਾਣਯੋਗ ਰਾਜਪਾਲ ਪ੍ਰੋ. ਗਣੇਸ਼ੀ ਲਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਕਮਲ ਗੁਪਤਾ ਨੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵੱਲੋਂ ਕੋਰੋਨਾ ਸਮੇਂ ਦੌਰਾਨ ਦਿੱਤੀਆਂ ਗਈਆਂ ਸ਼ਾਨਦਾਰ ਮੈਡੀਕਲ ਸਹੂਲਤਾਂ ਦੀ ਸ਼ਲਾਘਾ ਕੀਤੀ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਆਰ.ਐਮ.ਓ ਡਾ. ਗੌਰਵ ਅਗਰਵਾਲ ਨੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਨਮਾਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਸਮੂਹ ਸਟਾਫ ਨੂੰ ਭਵਿੱਖ ਵਿੱਚ ਦੋ ਗੁਣਾ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ।

ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਾਵਨ ਅਸ਼ੀਰਵਾਦ ਸਦਕਾ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਕਰੋਨਾ ਦੇ ਦੌਰ ਦੌਰਾਨ ਦਾਖਲ ਹੋਏ ਜ਼ਿਆਦਾਤਰ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਸਥਿਤ ਪੂਜਨੀਕ ਬਾਪੂ ਮੱਘਰ ਸਿੰਘ ਇੰਟਰਨੈਸ਼ਨਲ ਬਲੱਡ ਬੈਂਕ ਉੱਤਰੀ ਭਾਰਤ ਦਾ ਪਹਿਲਾ ਅਜਿਹਾ ਬਲੱਡ ਬੈਂਕ ਹੈ। ਜਿੱਥੇ ਲੋੜਵੰਦ ਮਰੀਜ਼ਾਂ ਨੂੰ ਬਿਨਾਂ ਬਦਲੇ ਖੂਨ ਮਿਲਦਾ ਹੈ। ਇਸ ਤੋਂ ਇਲਾਵਾ ਹਸਪਤਾਲ ਵਿੱਚ ਲੋੜਵੰਦ ਮਰੀਜ਼ਾਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ