ਸਾਡੇ ਨਾਲ ਸ਼ਾਮਲ

Follow us

11.6 C
Chandigarh
Sunday, January 18, 2026
More
    Home Breaking News ਸ਼ਹੀਦ ਅੰਮ੍ਰਿਤਪ...

    ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇਗਾ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ

    Amritpal Singh
    ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇਗਾ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ

     ਪੰਜਾਬ ਸਰਕਾਰ ਦੀ ਨੀਤੀ ਰਹੇਗੀ ਸ਼ਹੀਦਾਂ ਪ੍ਰਤੀ ਇੱਕੋ ਹੀ : ਮੁੱਖ ਮੰਤਰੀ

    • ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।

    ਇਹ ਵੀ ਪੜ੍ਹੋ : IND vs PAK: ਰੋਹਿਤ ਸ਼ਰਮਾ ਦੇ ਤੂਫਾਨ ਨਾਲ ਸਹਿਮਿਆ ਪਾਕਿਸਤਾਨ, 7 ਵਿਕਟਾਂ ਨਾਲ ਹਰਾਇਆ

    ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਇਹ ਪੂਰੀ ਤਰਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।

    LEAVE A REPLY

    Please enter your comment!
    Please enter your name here