ਹਰ ਵਰਗ ਵੱਲੋਂ ਕੀਤੀ ਜੀ ਰਹੀ ਹੈ ਸ਼ਲਾਘਾ
ਜੈਤੋ , (ਸੁਭਾਸ਼ ਸ਼ਰਮਾ)। ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ਵਿਚ ਲਾਉਣ ਦੇ ਮੁੱਖ ਮੰਤਰੀ ਦਾ ਆਦੇਸ਼ ਤੋਂ ਬਾਅਦ ਸਰਕਾਰੀ ਦਫਤਰਾਂ ’ਚ ਤਸਵੀਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਦੇ ਇਸ ਫੈਸਲੇ ਦੀ ਹਰ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ,ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ , ਜਨਰਲ ਸਕੱਤਰ ਬਲਕਾਰ ਵਲਟੋਹਾ , ਵਿੱਤ ਸਕੱਤਰ ਨਵੀਨ ਸੱਚਦੇਵਾ , ਐਕਟਿੰਗ ਜਨਰਲ ਸਕੱਤਰ ਗੁਰਪ੍ਰੀਤ ਮਾਡ਼ੀ ਮੇਘਾ ,ਐਡੀਸ਼ਨਲ ਜਨਰਲ ਸਕੱਤਰ ਕਾਰਜ ਸਿੰਘ ਕੈਰੋਂ ਤੇ ਬਾਜ ਸਿੰਘ ਭੁੱਲਰ ,ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਤੇ ਟਹਿਲ ਸਿੰਘ ਸਰਾਭਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਲਾਉਣ ਦੀ ਥਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ .ਬੀ .ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦੇ ਫੈਸਲੇ ਦਾ ਪੁਰਜ਼ੋੋਰ ਸਵਾਗਤ ਕੀਤਾ ਹੈ ।
ਹਰ ਵਰਗ ਵੱਲੋਂ ਕੀਤੀ ਜੀ ਰਹੀ ਹੈ ਸ਼ਲਾਘਾ
ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ , ਰਾਜ ਗੁਰੂ , ਸੁਖਦੇਵ , ਸ਼ਹੀਦ ਕਰਤਾਰ ਸਿੰਘ ਸਰਾਭਾ , ਸ਼ਹੀਦ ਊਧਮ ਸਿੰਘ , ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਜਨਮ ਦਿਨ ਅਤੇ ਸ਼ਹੀਦੀ ਦਿਹਾੜੇ ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਸਮੂਹ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਲੇਖ ਮੁਕਾਬਲੇ , ਭਾਸ਼ਣ ਮੁਕਾਬਲੇ , ਪ੍ਰਸ਼ਨੋਤਰੀ ( ਕੁਇਜ਼ ) ਮੁਕਾਬਲੇ , ਕਵਿਤਾ ਗਾਇਣ ਮੁਕਾਬਲੇ , ਚਿੱਤਰਕਲਾ ਮੁਕਾਬਲੇ ਆਦਿ ਕਰਵਾਕੇ ਮਨਾਏ ਜਾਣ । ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਬਣਾਈ ਜਾਵੇ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇ ।
ਅਧਿਆਪਕ ਆਗੂਆਂ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਕੁੱਝ ਥਾਵਾਂ ’ਤੇ ਆਮ ਆਦਮੀ ਪਾਰਟੀ ਦੇ ਚੁਣੇ ਗਏ ਕੁੱਝ ਵਿਧਾਇਕਾਂ ਅਤੇ ਆਗੂਆਂ ਵੱਲੋਂ ਕਾਹਲੀ ਵਿੱਚ ਪੁੱਟੇ ਗਏ ਕਦਮਾਂ ਤਹਿਤ ਸਰਕਾਰੀ ਹਸਪਤਾਲਾਂ , ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛਾਪੇਮਾਰੀ ਕਰਨ ਤੇ ਇਨ੍ਹਾਂ ਅਦਾਰਿਆਂ ਵਿੱਚ ਕੰਮ ਕਰਦੇ ਅਮਲੇ ਨੂੰ ਬੇਇੱਜ਼ਤ ਕਰਨ ਦੀ ਬਜਾਏ ਇਨ੍ਹਾਂ ਅਦਾਰਿਆਂ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣਕੇ ਮਸਲੇ ਹੱਲ ਕਰਨ ਨੂੰ ਪਹਿਲ ਦੇਣ ਦਾ ਸੁਝਾਅ ਦਿੱਤਾ ।