ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home ਸੂਬੇ ਪੰਜਾਬ ਸ਼ਹੀਦ ਭਗਤ ਸਿੰਘ...

    ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਰਿਹਾ ਖਾਸ

    Shaheed Bhagat Singh

    ਉਚੇਰੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਸਨਮਾਨਿਤ | Shaheed Bhagat Singh

    ਕੋਟਕਪੂਰਾ (ਅਜੈ ਮਨਚੰਦਾ)। ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਪਿੰਸੀਪਲ ਡਾ. ਜਤਿੰਦਰ ਕੁਮਾਰ ਜੈਨ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰੀਸ਼ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ ਹੈ। ਵਿਕਰਮ ਦੇਵ ਠਾਕੁਰ ਅਸਿਸਟੈਟ ਕਮਿਸ਼ਨਰ ਆਬਕਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋ. ਪੂਨਮ ਅਰੋੜਾ (ਯੂਥ ਕੋਆਰਡੀਨੇਟਰ) ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਪ੍ਰੋਗਰਾਮ ਦਾ ਆਗਾਜ਼ ਪ੍ਰੋ. ਅੰਮ੍ਰਿਤਪਾਲ ਸਿੰਘ ਅਤੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਸ਼ਬਦ ‘ਸਤਿਗੁਰ ਹੋਏ ਦਇਆਲ ਤੇ ਸ਼ਰਧਾ ਪੂਰੀਐ ਨਾਲ ਹੋਇਆ। (Shaheed Bhagat Singh)

    Shaheed Bhagat Singh

    ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਜੈਨ ਅਤੇ ਡਾ. ਹਰੀਸ਼ ਸ਼ਰਮਾ ਦੁਆਰਾ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਵਿਸ਼ਾ ਮੁਤਾਬਕ ਪਹਿਲਾ , ਦੂਜਾ ਤੇ ਤੀਜਾ ਸਥਾਨ ਤੇ ਰਹਿਣ ਵਾਲੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੂੰ ਅਵਾਰਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਬੀ ਏ ਭਾਗ ਪਹਿਲਾ ਸੈਸਨ 2022-23 ਵਿਚ ਪਹਿਲਾ ਸਥਾਨ ਸਿਵਾਨੀ , ਦੂਜਾ ਸਥਾਨ ਜਸਪ੍ਰੀਤ ਕੌਰ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਹਾਸਿਲ ਕੀਤਾ। ਬੀ ਏ ਭਾਗ ਦੂਜਾ ਦੀ ਵਿਦਿਆਰਥਣ ਆਰਤੀ ਸ਼ਰਮਾ ਪਹਿਲੇ ਸਥਾਨ ਤੇ ਰਹੀ।

    Shaheed Bhagat Singh

    ਸ਼ਾਇਨਾ ਨੇ ਦੂਜਾ ਤੇ ਗੁਰਪ੍ਰੇਮ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀ ਏ ਭਾਗ ਤੀਜਾ ਵਿੱਚ ਮਾਨਸੀ ਗਰੋਵਰ ਨੇ ਪਹਿਲਾ , ਜਸਪ੍ਰੀਤ ਕੌਰ ਸਿੰਘ ਨੇ ਦੂਜਾ ਅਤੇ ਭਾਰਤੀ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ B.C.A, PGDCA, M.SC(IT) ਵਿਭਾਗ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ੋਨਲ ਯੂਥ ਫੈਸਟੀਵਲ ਅਕਤੂਬਰ 2023 ਵਿਚ ਪੂਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ‘ਅਵਾਰਡ ਆਫ ਆਨਰ’ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਗੀਤ ਗਾ ਕੇ ਖੂਬ ਰੰਗ ਬੰਨ੍ਹਿਆ ਗਿਆ।

    Also Read : Covid Variant FLiRT: ਵਾਇਰਸ ਦਾ ਨਵਾਂ ਰੂਪ ਫਲਿਰਟ FLiRT, ਜਾਣੋ ਕਿੰਨਾ ਹੈ ਡਰਾਉਣਾ

    ਪ੍ਰੋ. ਹਰਿੰਦਰਪਾਲ ਕੌਰ ( ਰਜਿਸਟਰਾਰ ) ਦੁਆਰਾ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ ਗਈ। ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਜੈਨ ਦੁਆਰਾ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ, ਪ੍ਰੋਫੈਸਰਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ । ਅਖੀਰ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿਸੀਪਲ ਡਾ. ਹਰੀਸ਼ ਸਰਮਾਂ ਨੇ ਆਏ ਹੋਏ ਮੁੱਖ ਮਹਿਮਾਨ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ।

    LEAVE A REPLY

    Please enter your comment!
    Please enter your name here