ਸ਼ਹੀਦ ਹੌਲਦਾਰ ਮਨਦੀਪ ਸਿੰਘ ਦਾ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ, ਬੇਟੇ ਨੇ ਕੀਤਾ ਸਲੂਟ

Terrorist Attack

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡੀਸੀ ਸੁਰਭੀ ਮਲਿਕ ਨੇ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਚਣਕੋਈਆਂ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸੈਨਾ ਦੀਆਂ ਟੁਕੜੀਆਂ ਨੇ ਅੰਤਿਮ ਵਿਦਾਈ ਦਿੱਤੀ। ਜਿਸ ਤੋਂ ਬਾਅਦ ਕਰਨਦੀਪ ਸਿੰਘ ਵੱਲੋਂ ਆਪਣੇ ਪਿਤਾ ਸ਼ਹੀਦ ਮਨਦੀਪ ਸਿੰਘ ਦੀ ਮਿ੍ਰਤਕ ਦੇਹ ਨੂੰ ਅਗਨੀ ਦਿਖਾਈ। ਜਿਸ ਨੂੰ ਦੇਖਦਿਆਂ ਹੀ ਮਾਹੌਲ ਇੱਕ ਵਾਰ ਬੇਹੱਦ ਗਮਗੀਨ ਹੋ ਗਿਆ।

ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਲਈ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ

ਵਿਧਾਇਕ ਗਿਆਸਪੁਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤਾਂ ਇਹਨਾਂ ਅਜਿਹੇ ਫੌਜੀ ਜਵਾਨ ਸ਼ਹੀਦਾਂ ਦੀ ਬਦੌਲਤ ਹੈ ਜੋ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਜਾਂਦੇ ਹਨ। ਉਨਾਂ ਕਿਹਾ ਕਿ ਅਸੀਂ ਹੌਲਦਾਰ ਮਨਦੀਪ ਸਿੰਘ ਦੀ ਸਹੀਦੀ ਨੂੰ ਕਰੋੜਾਂ ਵਾਰ ਨਮਨ ਕਰਦੇ ਹਾਂ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਲਈ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਜਲਦ ਪਹੁੰਚਾਉਣ ਦੀ ਗੱਲ ਆਖੀ ਹੈ। ਉਨਾਂ ਕਿਹਾ ਕਿ ਹੌਲਦਾਰ ਮਨਦੀਪ ਸਿੰਘ ਦੀ ਯਾਦਗਾਰ ਬਣਾਉਣ ਸਬੰਧੀ ਫੈਸਲਾ ਵੀ ਪਰਿਵਾਰ ਦੀ ਸਲਾਹ ਅਨੁਸਾਰ ਹੀ ਲਿਆ ਜਾਵੇਗਾ। (Terrorist Attack)

 ਜ਼ਿਲਾ ਪ੍ਰਸਾਸਨ ਹਮੇਸਾ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ : ਡਿਪਟੀ ਕਮਿਸਨਰ

ਡਿਪਟੀ ਕਮਿਸਨਰ ਸ੍ਰੀਮਤੀ ਸੁਰਭੀ ਮਲਿਕ ਨੇ ਹੌਲਦਾਰ ਮਨਦੀਪ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸਾਸਨ ਹਮੇਸਾ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ। ਉਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਇਸ ਤੋਂ ਇਲਾਵਾ ਸਸਕਾਰ ਮੌਕੇ ਉਚੇਚੇ ਤੌਰ ’ਤੇ ਪੁਲਿਸ ਪ੍ਰਸਾਸਨ ਵੱਲੋਂ ਸੀਨੀਅਰ ਪੁਲਿਸ ਕਪਤਾਨ ਖੰਨਾ ਅਮਨੀਤ ਕੋਂਡਲ ਨੇ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। (Terrorist Attack)

ਇਸ ਤੋਂ ਇਲਾਵਾ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਬਿ੍ਰਗੇਡੀਅਰ ਭੁਪਿੰਦਰ ਸਿੰਘ ਢਿੱਲੋਂ  ਅਤੇ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਜਸਲੀਨ ਕੌਰ ਭੁੱਲਰ ਨੇ ਵੀ ਸਹੀਦ ਨੂੰ ਸਰਧ ਦੇ ਫੁੱਲ ਅਰਪਨ ਕੀਤੇ। ਇਸ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਾਕ ਸਬੰਧੀ ਵੀ ਹਾਜਰ ਸਨ। ਜਿਕਰਯੋਗ ਹੈ ਕਿ ਸ਼ਹੀਦ ਹੌਲਦਾਰ ਮਨਦੀਪ ਸਿੰਘ ਆਪਣੇ ਪਿੱਛੇ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ (36 ਸਾਲ), ਪੁੱਤਰ ਕਰਨਦੀਪ ਸਿੰਘ (8 ਸਾਲ) ਅਤੇ ਪੁੱਤਰੀ ਖੁਸਦੀਪ ਕੌਰ (11 ਸਾਲ) ਨੂੰ ਛੱਡ ਗਏ ਹਨ।

ਸਾਨੂੰ ਮਾਣ ਹੈ ਮਨਦੀਪ ’ਤੇ

ਸ਼ਹੀਦ ਹੌਲਦਾਰ ਮਨਦੀਪ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ, ਪਤਨੀ ਜਗਦੀਪ ਕੌਰ, ਭੈਣ ਗਗਨਦੀਪ ਕੌਰ, ਦੋਵੇਂ ਭਰਾ ਜਗਪਾਲ ਸਿੰਘ ਅਤੇ ਜਗਜੀਤ ਸਿੰਘ ਅਤੇ ਚਾਚੇ ਸੂਬੇਦਾਰ ਜਸਵੀਰ ਸਿੰਘ, ਬੂਟਾ ਸਿੰਘ ਅਤੇ ਮੋਹਣ ਸਿੰਘ ਨੇ ਕਿਹਾ ਕਿ ਉਨਾਂ ਮਨਦੀਪ ਸਿੰਘ ਦੀ ਸ਼ਹੀਦੀ ’ਤੇ ਮਾਣ ਹੈ ਕਿਉਂਕਿ ਉਸ ਨੇ ਦੇਸ਼ ਲਈ ਕੁਰਬਾਨੀ ਕੀਤੀ ਹੈ। ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਹੌਲਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਟੈਲੀਫੋਨ ’ਤੇ ਗੱਲਬਾਤ ਕਰਦਿਆਂ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਕਦੇ ਅੰਜਾਈਂ ਨਹੀਂ ਜਾਂਦੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ