ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਵਿਖੇ 24 ਮਈ ਨੂੰ ਮਨਾਇਆ ਜਾਵੇਗਾ

krtar singh, Shaheed Kartar Singh Sarabha

ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਨੇ ਉਲੀਕਿਆ ਪ੍ਰੋਗਰਾਮ

ਕੋਟਕਪੂਰਾ, (ਅਜੈ ਮਨਚੰਦਾ)। ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਰੋਲ ਮਾਡਲ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ 127 ਵਾਂ ਜਨਮ ਦਿਨ 24 ਮਈ ਨੂੰ ਸਵੇਰੇ ਠੀਕ 8 ਵਜੇ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੰਮ ਕਰਨ ਵਾਲੀ ‘ਸੰਸਥਾ’ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਫਰੀਦਕੋਟ’ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਵਿਖੇ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ ਅਤੇ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਅਤੇ ਦੇਸ਼ ਲਈ ਦਿੱਤੀ। ਮਹਾਨ ਕੁਰਬਾਨੀ ਬਾਰੇ ਰੌਸ਼ਨੀ ਪਾਈ ਜਾਵੇਗੀ ਤਾਂ ਜੋ ਨਵੀਂ ਪੀੜ੍ਹੀ ਨੂੰ ਸਹੀ ਸੇਧ ਮਿਲ ਸਕੇ।

ਇਸ ਸਮਾਗਮ ਵਿੱਚ ਨੇੜਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ ਪੇਸ਼ ਕੀਤੀ ਜਾਵੇਗੀ । ਸੁਸਾਇਟੀ ਵੱਲੋਂ ਕੀਤੇ ਜਾ ਰਹੇ ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਰਾਜਵਿੰਦਰ ਕੌਰ ਪੂਨੀਆਂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਹੋਣਹੇ ਅਤੇ ਸਮਾਗਮ ਦੀ ਪ੍ਰਧਾਨਗੀ ਮੈਡਮ ਸੁਧਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਕਰਨਗੇ । ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਸਰਗਰਮ ਮੈਂਬਰ ਪ੍ਰੋ ਹਰਬੰਸ ਸਿੰਘ ਪਦਮ, ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇੜਾ, ਗੁਰਚਰਨ ਸਿੰਘ ਮਾਨ, ਮਨਦੀਪ ਸਿੰਘ ਮਿੰਟੂ ਗਿੱਲ, ਮੁਖਤਿਆਰ ਸਿੰਘ ਮੱਤਾ, ਸੁਖਦਰਸ਼ਨ ਸਿੰਘ ਗਿੱਲ, ਸੁਖਚੈਨ ਸਿੰਘ ਥਾਂਦੇਵਾਲਾ ਵੀ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ