ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਲਜ ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਮਾਮਲਾ ਹੱਲ ਹੋਣ ਤੋਂ ਬਾਅਦ ਜੇਤੂ ਰੈਲੀ

Shaheed Udham Singh University College

ਗੁਰੁਹਰਸਹਾਏ (ਵਿਜੈ ਹਾਂਡਾ)। Shaheed Udham Singh University College : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਲਜ (ਮੋਹਨ ਕੇ) ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਵਾ ਕੇ ਜੇਤੂ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਧੀਰਜ ਕੁਮਾਰ ਅਤੇ ਜੋਨਲ ਆਗੂ ਕਮਲਜੀਤ ਮੁਹਾਰ ਖੀਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ਼ ਹੈ।

Shaheed Udham Singh University College

ਪਰ ਪਿਛਲੇ ਕੁਝ ਦਿਨਾਂ ਤੋਂ ਯੂਨੀਵਰਸਿਟੀ ਅਤੇ ਕਾਲਜ ਵੱਲੋਂ ਵਿਦਿਆਰਥੀਆਂ ਤੋਂ ਪੂਰੀ ਫੀਸ ਮੰਗੀ ਜਾ ਰਹੀ ਸੀ। ਉਹਨਾਂ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀ ਲਗਾਤਾਰ ਧਰਨੇ ਵਿੱਚ ਬੈਠੇ ਰਹੇ ਤੇ ਅਪਣੇ ਹੱਕਾਂ ਲਈ ਤਪਦੀ ਧੁੱਪ ਵਿੱਚ ਡਟੇ ਰਹੇ। ਜਿਸ ਦੌਰਾਨ ਯੂਨੀਵਰਸਿਟੀ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ ਤੇ ਹੁਣ ਪਹਿਲੇ ਦੀ ਤਰਾਂ ਕਾਲਜ ਅੰਦਰ ਐੱਸਸੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਦਾਖ਼ਲੇ ਹੋਣਗੇ।

Shaheed Udham Singh University College

Read Also : ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਰਾਜਪਾਲ ਦੀ ਔਰਤਾਂ ਨੂੰ ਖਾਸ ਅਪੀਲ, ਪੜ੍ਹੋ ਕੀ ਕਿਹਾ

ਇਸ ਮੌਕੇ ਯੂਨੀਅਨ ਦੇ ਆਗੂ ਸੁਨੀਲ ਸਿੰਘ, ਅਸ਼ੂਤੋਸ਼, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ,ਅਰਸ਼ਦੀਪ ਸਿੰਘ, ਪ੍ਰਵੀਨ ਕੌਰ, ਗੁਰਪ੍ਰੀਤ ਕੌਰ, ਸੋਨੀਆ ਰਾਣੀ,ਰਿੰਪਲ ਰਾਣੀ, ਪੂਜਾ ਰਾਣੀ, ਅਤੇ ਹੋਰ ਸਾਥੀ ਹਾਜ਼ਰ ਸਨ।