ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕੰਚਟੀਚਿਊਟ ਕਾਲਜ ਦੇ ਗੇਟ ਮੂਹਰੇ ਵਿਦਿਆਰਥੀਆਂ ਦਿੱਤਾ ਧਰਨਾ

Shaheed Udham Singh University

ਗੁਰੂਹਰਸਹਾਏ (ਵਿਜੈ ਹਾਂਡਾ)। Shaheed Udham Singh University : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕੰਚਟੀਚਿਊਟ ਕਾਲਜ (ਮੋਹਨ ਕੇ ਹਿਠਾੜ) ਗੁਰੂਹਰਸਾਏ ਦੇ ਗੇਟ ਮੂਹਰੇ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਧੀਰਜ ਕੁਮਾਰ ਅਤੇ ਜੋਨਲ ਆਗੂ ਕਮਲਜੀਤ ਮੁਹਾਰ ਖੀਵਾ ਤੇ ਨੋਜਵਾਨ ਭਾਰਤ ਸਭਾ ਦੇ ਆਗੂ ਨੋਨਿਹਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐੱਸਸੀ.ਵਿਦਿਆਰਥੀਆਂ ਦੀ ਪੂਰੀ ਫੀਸ ਮਾਫ਼ ਹੈ।

Shaheed Udham Singh University

ਜਦਕਿ ਅੱਜ ਕਈ ਕਾਲਜਾਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਮੁਕੰਮਲ ਲਾਗੂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਦੇ ਕਈ ਕਾਲਜ ਵਿਦਿਆਰਥੀਆਂ ਤੋਂ ਮੋਟੀ ਫੀਸ ਵਸੂਲ ਰਹੇ ਹਨ ਅਤੇ ਪ੍ਰਸ਼ਾਸਨ ਗੂੜ੍ਹੀ ਨੀਂਦ ਸੁੱਤਾ ਹੋਇਆ ਹੈ ਤੇ ਵਿਦਿਆਰਥੀਆਂ ਤੋਂ ਓਹਨਾਂ ਦਾ ਪੜ੍ਹਨ ਦਾ ਹੱਕ ਖੋਹਿਆ ਜਾਂ ਰਿਹਾ ਹੈ।

ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਦੀ ਕਿਸੇ ਨੂੰ ਕੋਈ ਚਿੰਤਾ ਨਹੀਂ ਹੈ ਤੇ ਸਰਕਾਰ ਵੀ ਵਿਦਿਆਰਥੀ ਵਿਰੋਧੀ ਨੀਤੀਆਂ ਨੂੰ ਲੈਕੇ ਆ ਰਹੀ ਹੈ ਜਦਕਿ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਸਰਕਾਰ ਦੀ ਜਿੰਮੇਵਾਰੀ ਹੈ ਪਰ ਸਰਕਾਰ ਵੀ ਪਿਛਲੇ ਸਾਲਾਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਕਾਲਜ ਵੱਲੋਂ ਐੱਸਸੀ. ਵਿਦਿਆਰਥੀਆਂ ਕੋਲੋਂ ਫ਼ੀਸ ਦਾ ਬਹਾਨਾ ਬਣਾ ਕੇ ਗਰੀਬ ਵਿਦਿਆਰਥੀਆਂ ਤੋਂ ਸਿੱਖਿਆ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।