ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਵੀਰਵਾਰ ਨੂੰ ‘ਸ਼ਹੀਦੀ ਦਿਵਸ’ (Shaheedi Diwas) ਮੌਕੇ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਟਵੀਟ ਕਰ ਕੇ ਲਿਖਿਆ ਕਿ ਸ਼ਹੀਦੀ ਦਿਵਸ ’ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਮ ਰਾਜਗੁਰੂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੀ ਅਦਭਿਆ ਭਾਵਨਾ ਜਿਉਂਦੀ ਰਹਿੰਦੀ ਹੈ।
Remembering the stalwart trio Bhagat Singh, Sukhdev Thapar, and Shivaram Rajguru on their martyrdom day. Their heroic sacrifice continues to inspire generations, and their irrepressible spirit lives on. #ShaheedDiwas pic.twitter.com/u38bUwzjGj
— Honeypreet Insan (@insan_honey) March 23, 2023
ਦੱਸ ਦਈਏ ਕਿ 23 ਮਾਰਚ 1931 ਨੂੰ ਭਾਰਤੀ ਸਵਾਧਨਤਾ ਅੰਦੋਲਨ ਦੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਸੁਖਦਵੇ ਤੇ ਰਾਜਗੁਰੂ ਨੂੰ ਅੰਗਰੇਜ਼ਾਂ ਨੇ ਫਾਂਸੀ ਦਿੱਤੀ ਸੀ। ਇਹੀ ਕਾਰਨ ਹੈ ਕਿ 23 ਮਾਰਚ ਦਾ ਦਿਨ ਦੇਸ਼ ’ਚ ਸ਼ਹੀਦੀ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ।
ਪੀਐੱਮ ਮੋਦੀ ਨੇ ਦਿੱਤੀ ਸ਼ਰਧਾਂਜਲੀ | Shaheedi Diwas
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭਗਤ ਸਿੰਘ, ਸੁਖਦੇਵ ਦੇ ਬਲੀਦਾਨ ਨੂੰ ਭਾਰਤ ਹਮੇਸ਼ਾ ਯਾਦ ਰੱਖੇਗਾ। ਇਹ ਮਹਾਨ ਲੋਕ ਹਨ ਜ੍ਹਿਨਾਂ ਨੇ ਸਾਡੇ ਆਜ਼ਾਦੀ ਅੰਦੋਲਨ ’ਚ ਵੱਡਾ ਯੋਗਦਾਨ ਦਿੱਤਾ। ਜ਼ਿਕਰਯੋਗ ਹੈ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਲਾਹੌਰ ਹੱਥਕੰਡੇ ਮਾਮਲੇ ’ਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੇ ਹੀ ਦਿਨ ਅੰਗਰੇਜ਼ੀ ਹਕੂਮਤ ਦੁਆਰਾ ਫਾਂਸੀ ’ਤੇ ਲਟਕਾ ਦਿੱਤਾ ਗਿਆ ਸੀ, ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ 23 ਮਾਰਚ ਨੂੰ ਸ਼ਹੀਦੀ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।
India will always remember the sacrifice of Bhagat Singh, Sukhdev and Rajguru. These are greats who made an unparalleled contribution to our freedom struggle. pic.twitter.com/SZeSThDxUW
— Narendra Modi (@narendramodi) March 23, 2023