ਸ਼ਹੀਦੀ ਦਿਹਾੜੇ ਮੌਕੇ ਇੰਝ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

Shaheedi Diwas

ਕਵੀਸਰੀ ਦਰਬਾਰ ਤੇ ਖੂਨਦਾਨ ਕੈਪ ਲਾਇਆ

ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ) ਇਤਹਾਸਿਕ ਧਰਤੀ ਤੇ ਸਹੀਦ ਏ ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸਹੀਦੀ ਧਰਤੀ ਤੇ ਤਲਵੰਡੀ ਸਾਬੋ ਦੇ ਮਾਲਵਾ ਵੈਲਫੇਅਰ ਕਲੱਬ ਦੇ ਪ੍ਰਧਾਨ ਅਮ੍ਰਿਤਪਾਲ ਬਰਾੜ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਵੱਲੋਂ ਕਵੀਸਰੀ ਦਰਬਾਰ ਤੇ ਖੂਨਦਾਨ ਕੈਪ ਲਾਇਆ ਗਿਆ। ਜਿਸ ਵਿੱਚ ਬਹੁਤ ਸਾਰੇ ਖੂਨਦਾਨੀਆਂ ਨੇ ਖੂਨਦਾਨ ਕਰਕੇ ਸਹੀਦਾਂ ਨੂੰ ਸਰਧਾਂਜਲੀ ਦਿੱਤੀ ਓੁੱਥੇ ਕਵੀਸਰਾਂ ਨੇ ਸਹੀਦਾਂ ਦੀ ਜੀਵਨ ਨੂੰ ਆਪਣੀਆਂ ਕਵੀਸਰੀਆਂ ਰਾਹੀ ਸਰਵਣ ਕੀਤਾ।

Shaheedi Diwas

ਪੀਐੱਮ ਮੋਦੀ ਨੇ ਦਿੱਤੀ ਸ਼ਰਧਾਂਜਲੀ | Shaheedi Diwas

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭਗਤ ਸਿੰਘ, ਸੁਖਦੇਵ ਦੇ ਬਲੀਦਾਨ ਨੂੰ ਭਾਰਤ ਹਮੇਸ਼ਾ ਯਾਦ ਰੱਖੇਗਾ। ਇਹ ਮਹਾਨ ਲੋਕ ਹਨ ਜ੍ਹਿਨਾਂ ਨੇ ਸਾਡੇ ਆਜ਼ਾਦੀ ਅੰਦੋਲਨ ’ਚ ਵੱਡਾ ਯੋਗਦਾਨ ਦਿੱਤਾ। ਜ਼ਿਕਰਯੋਗ ਹੈ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਲਾਹੌਰ ਹੱਥਕੰਡੇ ਮਾਮਲੇ ’ਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੇ ਹੀ ਦਿਨ ਅੰਗਰੇਜ਼ੀ ਹਕੂਮਤ ਦੁਆਰਾ ਫਾਂਸੀ ’ਤੇ ਲਟਕਾ ਦਿੱਤਾ ਗਿਆ ਸੀ, ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ 23 ਮਾਰਚ ਨੂੰ ਸ਼ਹੀਦੀ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।

ਸ਼ਹੀਦੀ ਦਿਵਸ ’ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਸ਼ਹੀਦੀ ਦਿਹਾੜੇ ’ਤੇ ਟਵੀਟ ਕੀਤਾ। ਉਨ੍ਹਾ ਟਵੀਟ ਕਰਕੇ ਲਿਖਿਆ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ.. ਮਰਜੀ ਦੀ ਜ਼ਿੰਦਗੀ ਜੀਅ ਰਹੇ ਹਾਂ…. ਸਾਡੇ ਸਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ। ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ। ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ।
ਇਨਕਲਾਬ ਜ਼ਿੰਦਾਬਾਦ॥

ਦੱਸ ਦਈਏ ਕਿ 23 ਮਾਰਚ 1931 ਨੂੰ ਭਾਰਤੀ ਸਵਾਧਨਤਾ ਅੰਦੋਲਨ ਦੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਸੁਖਦਵੇ ਤੇ ਰਾਜਗੁਰੂ ਨੂੰ ਅੰਗਰੇਜ਼ਾਂ ਨੇ ਫਾਂਸੀ ਦਿੱਤੀ ਸੀ। ਇਹੀ ਕਾਰਨ ਹੈ ਕਿ 23 ਮਾਰਚ ਦਾ ਦਿਨ ਦੇਸ਼ ’ਚ ਸ਼ਹੀਦੀ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ