ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਬਣੇਗੀ ਸਕੂਲੀ ਸਿੱਖਿਆ ਦਾ ਹਿੱਸਾ : ਅਮਰਿੰਦਰ ਸਿੰਘ

ਮਹਾਨ ਜਰਨੈਲ ਦੇ 172ਵੇਂ ਸ਼ਹੀਦੀ ਦਿਹਾੜੇ ‘ਤੇ ਹੋਇਆ ਸੂਬਾ ਪੱਧਰੀ ਸਮਾਗਮ

ਅੰਮ੍ਰਿਤਸਰ (ਰਾਜਨ ਮਾਨ)। ‘ਪੰਜਾਬ ਸਰਕਾਰ ਨੇ ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਅਤੇ ਸ਼ਹੀਦੀ ਉੱਤੇ ਚਾਨਣਾ ਪਾਉਂਦਾ ਅਧਿਆਏ ਭਾਵ ਪਾਠ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਇਸ ਤੋਂ ਇਲਾਵਾ ਅਟਾਰੀ ਰੇਲਵੇ ਸਟੇਸ਼ਨ ਤੇ ਆਈਸੀਪੀ ਅਟਾਰੀ ਦਾ ਨਾਂਅ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਨਾਂਅ ‘ਤੇ ਰੱਖਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਗਈ ਹੈ ਉਕਤ ਐਲਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਰਾਇਣਗੜ੍ਹ ਸਥਿੱਤ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ 172ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਇਸ ਮੌਕੇ ਸ਼ਹੀਦ ਦੇ ਆਦਮਕੱਦ ਬੁੱਤ ਉੱਤੇ ਫੁੱਲ ਮਲਾਵਾਂ ਭੇਂਟ ਕੀਤੀਆਂ।

ਇਹ ਵੀ ਪੜ੍ਹੋ : ‘ਆਪ ਪੰਜਾਬ’ ’ਚ ਮਿਲੀਆਂ ਨਵੀਆਂ ਅਹੁਦੇਦਾਰੀਆਂ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਇਸ ਉਪਰੰਤ ਮੁੱਖ ਮੰਤਰੀ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ਅਟਾਰੀ ਸਥਿੱਤ ਸਮਾਰਕ ਉੱਤੇ ਹੋਏ ਧਾਰਮਿਕ ਸਮਾਰੋਹ ‘ਚ ਸ਼ਾਮਲ ਹੋਏ ਅਤੇ ਉੱਥੇ ਭਾਰਤੀ ਫੌਜ ਵੱਲੋਂ ਦਿੱਤੇ ਗਏ ਵਿਜਯੰਤਾ ਟੈਂਕ ਨੂੰ ਸਥਾਪਤ ਕਰਨ ਦੀ ਘੁੰਡ ਚੁਕਾਈ ਵੀ ਕੀਤੀ ਇਸ ਮੌਕੇ ਉਨ੍ਹਾਂ ਸ਼ਹੀਦ ਦੀ ਯਾਦ ਵਿੱਚ ਅਜਾਇਬ ਘਰ ਅਤੇ ਖੇਡ ਮੈਦਾਨ ਬਣਾਉਣ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਉਨ੍ਹਾਂ ਕਿਹਾ ਕਿ ਛੇਤੀ ਹੀ ਇੱਥੇ ਮਿੱਗ ਜਹਾਜ਼ ਸਥਾਪਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪਜੰਬ ਸਕੂਲ ਸਿੱਖਿਆ ਬੋਰਡ ਨੂੰ ਹਦਾਇਤ ਕੀਤੀ ਗਈ ਹੈ।

ਕਿ ਉਹ ਸ. ਅਟਾਰੀਵਾਲਾ ਜੀ ਦੀ ਜੀਵਨੀ ‘ਤੇ ਵਿਸਥਾਰ ‘ਚ ਚਾਨਣਾ ਪਾਉਂਦਾ ਇੱਕ ਲੇਖ ਆਪਣੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕਰਨ , ਜਿਸ ਤੋਂ ਬੱਚੇ ਦੇਸ਼ਭਗਤੀ ਦੀ ਪ੍ਰੇਰਨਾ ਲੈ ਸਕਣ ਉਨ੍ਹਾਂ ਦੱਸਿਆ ਕਿ ਇਹ ਲੇਖ ਸ਼ਾਮਲ ਕਰਨ ਲਈ ਐਨ ਸੀ ਈ ਆਰ ਟੀ ਨੂੰ ਵੀ ਪੱਤਰ ਲਿੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਰੱਖਿਆ ਮੰਤਰਾਲਾ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਹਰ ਸਾਲ ਅਟਾਰੀ ਵਿੱਚ ਪੱਛਮੀ ਕਮਾਂਡ ਦੇ ਸਾਬਕਾ ਫੌਜੀਆਂ ਦੀ ਰੈਲੀ ਕਰਵਾਇਆ ਕਰਨ ਉਨ੍ਹਾਂ ਕਿਹਾ ਕਿ ਹਰ ਸਾਲ ਅਟਾਰੀ ਆਉਂਦੇ ਲੱਖਾਂ ਸੈਲਾਨੀਆਂ ਨੂੰ ਵੇਖਦੇ ਹੋਏ ਅਟਾਰੀ ਪਿੰਡ ਨੂੰ ਵਾਈ ਫਾਈ ਜੋਨ ਬਣਾਉਣ ਲਈ ਸੰਚਾਰ ਮੰਤਰਾਲੇ ਨੂੰ ਚਿੱਠੀ ਲਿਖੀ ਹੈ।

ਉਨ੍ਹਾਂ ਇਸ ਮੌਕੇ ਅਟਾਰੀ ਸਥਿੱਤ ਸਰੋਵਰ ਵਿੱਚ ਹਰ ਸਾਲ ਖੇਡ ਮੇਲਾ ਕਰਾਉਣ ਦੀ ਹਦਾਇਤ ਵੀ ਖੇਡ ਵਿਭਾਗ ਨੂੰ ਕੀਤੀ ਸ: ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਟਰੱਸਟ ਵੱਲੋਂ ਕੀਤੀ ਮੰਗ ਉੱਪਰ ਉਨ੍ਹਾਂ ਨੇ ਅਟਾਰੀ ਪਿੰਡ ਦੇ ਤਿੰਨ ਨੌਜਵਾਨਾਂ ਨੂੰ ਬਤੌਰ ਗਾਈਡ ਅਟਾਰੀ ਵਿਖੇ ਲਗਾਉਣ ਲਈ ਵੀ ਨਾਮ ਪੰਜਾਬ  ਹੈਰੀਟੇਜ ਅਤੇ ਟੂਰਿਜਮ ਬੋਰਡ ਨੂੰ ਭੇਜਣ ਦੀ ਹਦਾਇਤ ਕੀਤੀ ਮੁੱਖ ਮੰਤਰੀ ਨੇ ਇਸ ਮੌਕੇ ਸ: ਸ਼ਾਮ ਸਿੰਘ ਅਟਾਰੀਵਾਲਾ ਦੇਸ਼ ਅਤੇ ਕੌਮ ਲਈ ਕੀਤੀ ਗਈ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸਲਾਮੀ ਦਿੱਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਸਮੇਤ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕ ਹਾਜ਼ਰ ਸਨ।