ਕਿਸਾਨ 22 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਐੱਮਐੱਸਪੀ ਗਾਰੰਟੀ ਕਾਨੂੰਨ ਸਬੰਧੀ ਕਰਨਗੇ ਕਨਵੈਨਸ਼ਨ | Shambhu Border
- 17 ਅਤੇ 18 ਜੁਲਾਈ ਐੱਸਪੀ ਅੰਬਾਲਾ ਅੱਗੇ ਲੱਗੇਗਾ ਮੋਰਚਾ: ਸਰਵਣ ਸਿੰਘ ਪੰਧੇਰ | Shambhu Border
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Shambhu Border : ਸ਼ੰਭੂ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਅਜੇ ਹਟਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਅਤੇ ਸਥਿਤੀ ਪਹਿਲਾ ਵਾਂਗ ਹੀ ਬਣੀ ਹੋਈ ਹੈ। ਇੱਧਰ ਕਿਸਾਨਾਂ ਵੱਲੋਂ 22 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਕਨਵੈਨਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਦੇ ਆਗੁੂਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਲਗਭਗ 6 ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਹਰਿਆਣਾ ਸਰਕਾਰ ਇੱਕ ਹਫ਼ਤੇ ਅੰਦਰ ਸ਼ੰਭੂ ਬਾਰਡਰ ’ਤੇ ਲਾਏ ਗਏ ਬੈਰੀਕੇਡ ਖੋਲੇ੍ਹ। ਇਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਵੀ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਆਖਿਆ ਗਿਆ ਅਤੇ ਹੁਣ ਹਰਿਆਣਾ ਸਰਕਾਰ ਵੱਲੋਂ ਹਾਈਕੋਰਟ ਦੇ ਆਦੇਸ਼ਾਂ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਸੀਐੱਲਪੀ ਦਾਖਲ ਕੀਤੀ ਗਈ ਹੈ। ਕਿਸਾਨਾਂ ਦੀਆਂ ਨਜ਼ਰਾਂ ਹੁਣ ਸੁਪਰੀਮ ਕੋਰਟ ਦੇ ਫੈਸਲੇ ’ਤੇ ਲੱਗੀਆਂ ਹੋਈਆਂ ਹਨ। ਇੱਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਆਪਣੀਆਂ ਰੋਕਾਂ ਜਿਉਂ ਦੀਆਂ ਤਿਉਂ ਕੀਤੀਆਂ ਹੋਈਆਂ ਹਨ।
Shambhu Border
ਨਿਆਪਾਲਿਕਾ ਵੱਲੋਂ ਦਿੱਤੇ ਗਏ ਫੈਸਲੇ ਤੋਂ ਸੱਚ ਹੋ ਗਿਆ ਹੈ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਹੀ ਰਸਤਾ ਬੰਦ ਕੀਤਾ ਹੋਇਆ ਹੈ ਅਤੇ ਸਾਡੇ ਵਪਾਰੀਆਂ ਤੇ ਟਰਾਂਸਪੋਰਟਰਾਂ ਨੂੰ ਇਨ੍ਹਾਂ ਕਾਰਨ ਹੀ ਭਾਰੀ ਨੁਕਸਾਨ ਉਠਾਉਣਾ ਪਿਆ । ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ 22 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਕਨਵੈਨਸ਼ਨ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐੱਮਐੱਸਪੀ ਗਾਰੰਟੀ ਕਾਨੂੰਨ ਸਬੰਧੀ ਚਰਚਾ ਹੋਵੇਗੀ। ਇਸ ਕਨਵੈਨਸ਼ਨ ਵਿੱਚ ਬੁੱਧੀਜੀਵੀ ਅਤੇ ਮਾਹਿਰ ਭਾਗ ਲੈਣਗੇ। ਇਸ ਦੇ ਨਾਲ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। (Shambhu Border)
Also Read : ਟ੍ਰਾਈਸਿਟੀ ਦੇ ਲੋਕ ਮੀਂਹ ਨੂੰ ਤਰਸੇ, ਜਾਣੋ ਅੱਗੇ ਕਿਵੇਂ ਰਹੇਗਾ ਮੌਸਮ
ਉਨ੍ਹਾਂ ਕਿਹਾ ਕਿ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਅੱੈਸਪੀ ਅੱਗੇ ਨਵਦੀਪ ਜਲਬੇੜਾ ਦੀ ਰਿਹਾਈ ਲਈ ਮੋਰਚਾ ਲੱਗੇਗਾ। ਬਾਰਡਰ ਖੋਲ੍ਹਣ ਸਮੇਤ ਸ਼ਾਟਗੰਨ ਮਾਮਲੇ ’ਤੇ ਉਨ੍ਹਾਂ ਦਾ ਕੀ ਨਜਰੀਆ ਹੈ, ਇਹ ਚੰਡੀਗੜ੍ਹ ਵਿਖੇ ਪੈ੍ਰਸ ਕਾਨਫਰਸੰ ਕਰਕੇ ਕਲੀਅਰ ਕੀਤਾ ਜਾਵੇਗਾ। ਪੰਧੇਰ ਨੇ ਆਖਿਆ ਕਿ ਦੋਵੇਂ ਫੋਰਮਾਂ ਵੱਲੋਂ ਇਹ ਮੋਰਚਾ ਕਿਸਾਨੀ ਮੰਗਾਂ ਨੂੰ ਪੂਰੀਆਂ ਕਰਵਾਉਣ ਤੱਕ ਜਾਰੀ ਰਹੇਗਾ ਅਤੇ ਬਾਰਡਰ ਖੁੱਲ੍ਹਣ ਤੋਂ ਬਾਅਦ ਕਿਸਾਨ ਦਿੱਲੀ ਵਿਖੇ ਪੁੱਜਣਗੇ।