ਸਾਡੇ ਨਾਲ ਸ਼ਾਮਲ

Follow us

20.8 C
Chandigarh
Sunday, January 18, 2026
More
    Home Breaking News ਸ਼ਵੇਤ ਮਲਿਕ ਗਰਜ...

    ਸ਼ਵੇਤ ਮਲਿਕ ਗਰਜੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼

    Shavet Malik, Against, Amarinder Singh

    ਸ੍ਰੀ ਅਨੰਦਪੁਰ ਸਾਹਿਬ। ਪੰਜਾਬ ਭਾਜਪਾ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੰਜਾਬ ‘ਤੇ ਲੱਗਿਆ ਗ੍ਰਹਿਣ ਦੱਸਿਆ ਹੈ। ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵਰਦਿਆਂ ਕਿਹਾ ਕਿ ਕੈਪਟਨ ਵੱਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਬਣਦਿਆਂ ਹੀ ਕੈਪਟਨ ਉਨ੍ਹਾਂ ਵਾਅਦਿਆਂ ਨੂੰ ਭੁੱਲ ਕੇ ਆਪਣੀ ਐਸ਼ਪ੍ਰਸਤੀ ‘ਚ ਲੱਗਾ ਹੋਇਆ ਹੈ।

    ਉਨ੍ਹਾਂ ਕਿਹਾ ਕਿ ਕੈਪਟਨ ਦੇ ਰਾਜ ਅੰਦਰ ਰੇਤ ਮਾਫੀਆ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ, ਸੂਬੇ ਅੰਦਰ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਹਰ ਪਾਸੇ ਅਫਰਾ ਤਫਰੀ ਵਾਲਾ ਮਾਹੋਲ ਬਣਿਆ ਹੋਇਆ ਹੈ ਪਰ ਕੈਪਟਨ ਨੂੰ ਇਨ੍ਹਾਂ ਗੱਲਾਂ ਨਾਲ ਕੋਈ ਮਤਲਬ ਨਹੀਂ ਹੈ ਤੇ ਨਾ ਹੀ ਉਹ ਇਨ੍ਹਾਂ ਮਸਲਿਆਂ ਸਬੰਧੀ ਕਿਸੇ ਨਾਲ ਗੱਲ ਕਰਨੀ ਚਾਹੁੰਦਾ ਹੈ।

    ਸ਼ਵੇਤ ਮਲਿਕ ਨੇ ਇਸ ਦੌਰਾਨ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਕਾਂਗਰਸ ਅੰਦਰ ਘੁਟਨ ਮਹਿਸੂਸ ਕਰ ਰਹੇ ਪੰਜਾਬ ਦੇ ਵੱਡੇ-ਵੱਡੇ ਕਾਂਗਰਸੀ ਲੀਡਰ ਭਾਜਪਾ ਦੇ ਸੰਪਰਕ ਵਿਚ ਹਨ।  ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਰਿਸ਼ਤਿਆਂ ‘ਚ ਖੱਟਾਸ ਦੀਆਂ ਚੱਲ ਰਹੀਆਂ ਗੱਲਾਂ ਸਬੰਧੀ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਤੇ ਸਾਡਾ ਦੋਵਾਂ ਪਾਰਟੀਆਂ ਦਾ ਨਹੁੰ ਮਾਸ ਵਾਲਾ ਰਿਸ਼ਤਾ ਬਰਕਰਾਰ ਹੈ।

    ਪੰਜਾਬ ਦਾ ਮੁੱਖ ਮੁੱਦਾ ਬਣ ਚੁੱਕੀ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜ੍ਹਕ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਪਿਛਲੀ ਸਰਕਾਰ ਦੌਰਾਨ ਰੱਖੇ ਨੀਂਹ ਪੱਥਰ ਸਬੰਧੀ ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਬਹੁਤ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here