(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਜਸਟਿਸ ਸ਼ੀਲ ਨਾਗੂ (Justice Sheel Nagu ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਲੋਕਾਂ ਨੂੰ ਰਾਹਤ, ਕਿਸਾਨਾਂ ਦੇ ਚਿਹਰਿਆਂ ’ਤੇ ਚਮਕ

ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਸੀ। ਉਨ੍ਹਾਂ ਦੀ ਤਰੱਕੀ ਤੋਂ ਬਾਅਦ ਚੀਫ਼ ਜਸਟਿਸ ਦਾ ਅਹੁਦਾ ਮੁੜ ਖਾਲੀ ਹੋ ਗਿਆ। ਇਸ ਤੋਂ ਬਾਅਦ ਸਭ ਤੋਂ ਸੀਨੀਅਰ ਜੱਜ ਜਸਟਿਸ ਜੀਐਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੌਂਪਿਆ ਗਿਆ ਸੀ। ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫ਼ਾਰਸ਼ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।