ਲੋਕਾਂ ‘ਚ ਵਿਚਰਨ ਦੀ ਥਾਂ ਕੈਪਟਨ ਸ਼ਿਮਲਾ ਜਾਂ ਚੰਡੀਗੜ੍ਹ ਹੀ ਰਹਿੰਦੈ : ਰੱਖੜਾ

 Shimla, Chandigarh, Replaced, People, Rakhra

ਕਾਂਗਰਸ ਦੀ ਮੌਜ਼ੂਦਾ ਸਰਕਾਰ ਸਮੇਂ 12ਵੀਂ ਵਾਰ ਬਿਜਲੀ ਦੇ ਰੇਟ ਵਧਾਏ ਗਏ

ਨਾਭਾ (ਤਰੁਣ ਕੁਮਾਰ ਸ਼ਰਮਾ) | ਰਿਜ਼ਰਵ ਹਲਕਾ ਨਾਭਾ ਵਿਖੇ ਅੱਜ ਅਕਾਲੀਆਂ ਦੀ ਇੱਕ ਅਹਿਮ ਮੀਟਿੰਗ ‘ਚ ਸ਼ਾਮਲ ਹੋਣ ਆਏ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਢਾਈ ਸਾਲਾਂ ਤੋਂ ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ 12 ਵਾਰ ਬਿਜਲੀ ਦੇ ਰੇਟ ਵਧਾਏ ਗਏ ਹਨ ਤੇ ਮੌਜੂਦਾ ਸਮੇਂ ਪੂਰੇ ਦੇਸ਼ ‘ਚ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਦੇਸ਼ ਦੀ ਸਭ ਤੋਂ ਵੱਧ ਮਹਿੰਗੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਦਾ ਲੋਕਾਂ ‘ੱਚ ਵਿਚਰਨ ਦੀ ਥਾਂ ਕੈਪਟਨ ਸ਼ਿਮਲਾ ਜਾਂ ਚੰਡੀਗੜ੍ਹ ਵਿੱਚ ਹੀ ਰਹਿੰਦਾ ਹੈ। ਉਨ੍ਹਾਂ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਟਿਆਲਾ ਸੀਟ ਜਿੱਤਣ ਲਈ ਕਾਂਗਰਸ ਨੇ ਸ਼ਰਾਬ ਤੇ ਪੈਸਿਆਂ ਦੀ ਵਰਤੋਂ ਕੀਤੀ ਤੇ ਪ੍ਰਸ਼ਾਸਨ ਨੇ ਮੂਕ ਰਹਿ ਕੇ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਵਿਰੋਧੀ ਸਰਕਾਰ ਹੋਣ ਦੇ ਬਾਵਜ਼ੂਦ ਅਸੀਂ ਪਟਿਆਲਾ ਤੋਂ ਮਾਮੂਲੀ ਫਰਕ ਨਾਲ ਹਾਰੇ ਹਾਂ। ਉਨ੍ਹਾਂ ਅਕਾਲੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੌਕੇ ਜਿਹੜੇ ਅਫਸਰ ਸਾਡੇ ਖਿਲਾਫ ਚੱਲੇ ਹਨ, ਉਨ੍ਹਾਂ ਦਾ ਵੀ ਹਿਸਾਬ ਕਿਤਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਥਾਪਿਤ ‘ਸਿੱਟ’ ਦੇ ਚਾਰ ਮੈਂਬਰਾਂ ਦੀ ਲਿੱਖੀ ਚਿੱਠੀ ਨੇ ਸਿੱਟ ਦੀ ਅਸਲੀਅਤ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਟ ਨੂੰ ਰਾਜਸੀ ਲਾਹਾ ਲੈਣ ਲਈ ਵਰਤਿਆ ਜਾ ਰਿਹਾ ਹੈ ਜਦਕਿ ਅਸੀਂ ਖੁਦ ਚਾਹੁੰਦੇ ਹਾਂ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਸਿੱਧੂ ਅਤੇ ਕੈਪਟਨ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਦ ਇਸ ਦੇ ਮੰਤਰੀਆਂ ਦੇ ਆਪਸ ਵਿੱਚ ਹੀ ਸੁਰ ਨਹੀਂ ਮਿਲਦੇ ਹਨ ਅਤੇ ਇਨ੍ਹਾਂ ਦੇ ਆਪਣੇ ਭਾਂਡੇ ਹੀ ਖਿੱਲਰੇ ਪਏ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।