ਸੇਵਾਦਾਰ ਸ਼ਿਮਲਾ ਰਾਣੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

Welfare Work
ਬਠਿੰਡਾ : ਮਾਤਾ ਸ਼ਿਮਲਾ ਰਾਣੀ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਸਾਧ ਸੰਗਤ ਤਸਵੀਰ : ਸੁਖਨਾਮ

ਬਲਾਕ ਬਠਿੰਡਾ ਦੇ 109ਵੇਂ ਸਰੀਰਦਾਨੀ ਬਣੇ ਮਾਤਾ ਸ਼ਿਮਲਾ ਰਾਣੀ ਇੰਸਾਂ (Welfare Work)

  • ਅੱਖਾਂ ਵੀ ਦਾਨ ਵੀ ਕੀਤੀਆਂ

(ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 162 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 109ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ। Welfare Work

ਇਹ ਵੀ ਪੜ੍ਹੋ: ਮੰਦਬੁੱਧੀ ਨੌਜਵਾਨ ਨੂੰ ਪਰਿਵਾਰ ਨਾਲ ਮਿਲਾ ਕੇ ਇਨਸਾਨੀ ਫ਼ਰਜ਼ ਨਿਭਾਇਆ

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਸ਼ਿਮਲਾ ਰਾਣੀ ਇੰਸਾਂ (70) ਗਲੀ ਨੰ.5/1, ਹਜੂਰਾ ਕਪੂਰਾ ਕਲੋਨੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਈਸ਼ਰ ਰਾਮ ਇੰਸਾਂ ਸੇਵਾਦਾਰ ਬਿਜਲੀ ਸੰਮਤੀ, ਬੇਟੇ ਬਲਵੀਰ ਚੰਦ ਸ਼ਰਮਾ ਇੰਸਾਂ, ਜਗਸੀਰ ਚੰਦ ਸ਼ਰਮਾ ਇੰਸਾਂ, ਬੇਟੀ ਸਰੋਜ ਇੰਸਾਂ, ਜਵਾਈ ਵਿਕਾਸ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਐਫ.ਐਚ.ਮੈਡੀਕਲ ਕਾਲਜ, ਆਗਰਾ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ।

ਮਾਤਾ ਸ਼ਿਮਲਾ ਰਾਣੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਸ਼ਿਮਲਾ ਰਾਣੀ ਇੰਸਾਂ ਤੇਰਾ ਨਾਮ ਰਹੇਗਾ, ਸਰੀਰਦਾਨ ਮਹਾਂਦਾਨ, ਅੱਖਾਂ ਦਾਨ ਮਹਾਂਦਾਨ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। Welfare Work

ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਦੋ ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ

ਇਸ ਮੌਕੇ 85 ਮੈਂਬਰ ਪੰਜਾਬ ਲਾਜਪਤ ਰਾਏ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਕੁਲਵੰਤ ਕੌਰ ਇੰਸਾਂ ਨੇ ਦੱਸਿਆ ਕਿ ਮਾਤਾ ਸ਼ਿਮਲਾ ਰਾਣੀ ਇੰਸਾਂ ਨੇ ਅੱਜ ਤੋਂ ਲਗਭਗ 40 ਸਾਲ ਪਹਿਲਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਉਨ੍ਹਾਂ ਦੱਸਿਆ ਕਿ ਸਰੀਰਦਾਨ ਤੋਂ ਪਹਿਲਾਂ ਮਾਤਾ ਜੀ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਦੋ ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ। ਇਸ ਮੌਕੇ ਪਰਿਵਾਰਕ ਮੈਂਬਰ ਗੁਰਪ੍ਰੀਤ ਵਿੱਕੀ ਇੰਸਾਂ ਨੇ ਦੱਸਿਆ ਕਿ ਅੱਜ ਉਹਨਾਂ ਦੇ ਤਾਈ ਜੀ ਦਾ ਸਰੀਰਦਾਨ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਉਹਨਾਂ ਦੇ ਦਾਦੀ ਜੀ ਦਾ ਸਰੀਰ ਵੀ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਸੀ। Welfare Work

ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ 15 ਮੈਂਬਰ ਅਸ਼ਵਨੀ ਇੰਸਾਂ, ਹਰਦੀਪ ਇੰਸਾਂ, ਭੈਣ ਸੁਖਪਾਲ ਇੰਸਾਂ, ਜ਼ਰੀਨਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ। Welfare Work

LEAVE A REPLY

Please enter your comment!
Please enter your name here