Akali Dal ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਧਾਇਕਾਂ ਤੇ ਹਲਕਾ ਸੇਵਾਦਾਰਾਂ ਨਾਲ ਮੀਟਿੰਗ
ਚੰਡੀਗੜ, ਸ਼੍ਰੋਮਣੀ ਅਕਾਲੀ ਦਲ ( Akali Dal) ਨੇ ਆਪਣਾ ਪਾਰਟੀ ਜਥੇਬੰਦਕ ਢਾਂਚਾ ਇਸ ਮਹੀਨੇ ਵਿਚ ਮੁਕੰਮਲ ਕਰਨ ਨੀਤੀਆਂ ਤੇ ਪ੍ਰੋਗਰਾਮਾਂ ਦੇ ਖਿਲਾਫ ਬਾਕੀ ਰਹਿੰਦੇ 15 ਜ਼ਿਲਿਆਂ ਵਿਚ ਰੋਸ ਧਰਨਿਆਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਬਤ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਵਿਧਾਇਕਾਂ, ਹਲਕਾ ਸੇਵਾਦਾਰਾਂ, ਜ਼ਿਲਾ ਪ੍ਰਧਾਨਾਂ ਤੇ ਹੋਰ ਸੀਨੀਅਰ ਅਹੁਦੇਦਾਰਾਂ ਨਾਲ ਮੀਟਿੰਗ ਵਿਚ ਲਿਆ ਗਿਆ।
ਮੀਟਿੰਗ ਦੇ ਵੇਰਵੇ ਦੱਸਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੰਮ੍ਰਿਤਸਰ ਵਿਚ 13 ਫਰਵਰੀ, ਫਿਰੋਜ਼ਪੁਰ ਵਿਚ 25 ਫਰਵਰੀ, ਬਠਿੰਡਾ ਵਿਚ 29 ਫਰਵਰੀ, ਤਰਨਤਾਰਨ ਵਿਚ 4 ਮਾਰਚ, ਮਾਨਸਾ ਵਿਚ 7 ਮਾਰਚ, ਆਨੰਦਪੁਰ ਸਾਹਿਬ ਹੋਲਾ ਮਹੱਲਾ ਕਾਨਫਰੰਸ 9 ਮਾਰਚ ਨੂੰ, ਫਾਜ਼ਿਲਕਾ ਵਿਚ ਧਰਨਾ 10 ਮਾਰਚ, ਹੁਸ਼ਿਆਰਪੁਰ ਵਿਚ 14 ਮਾਰਚ, ਲੁਧਿਆਣਾ ਵਿਚ 15, ਕਪੂਰਥਲਾ ਵਿਚ 18, ਫਤਿਹਗੜ ਸਾਹਿਬ ਵਿਚ 21, ਨਵਾਂਸ਼ਹਿਰ ਵਿਚ 23, ਪਠਾਨਕੋਟ ਵਿਚ 28, ਜਲੰਧਰ ਵਿਖੇ 29 ਮਾਰਚ, ਗੁਰਦਾਸਪੁਰ ਵਿਚ 4 ਅਪ੍ਰੈਲ ਅਤੇ ਮੁਹਾਲੀ ਵਿਚ 11 ਅਪ੍ਰੈਲ ਨੂੰ ਜ਼ਿਲਾ ਪੱਧਰੀ ਰੋਸ ਧਰਨੇ ਦਿੱਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।