ਸਾਡੇ ਨਾਲ ਸ਼ਾਮਲ

Follow us

17.9 C
Chandigarh
Thursday, January 22, 2026
More
    Home Breaking News ਸ਼੍ਰੋਮਣੀ ਅਕਾਲੀ...

    ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਬੀਬੀ ਸੁਰਜੀਤ ਕੌਰ ਦਾ ਯੂ-ਟਰਨ

    Surjit Kaur
    ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਬੀਬੀ ਸੁਰਜੀਤ ਕੌਰ ਦਾ ਯੂ-ਟਰਨ

    ਆਪ ਨੂੰ ਛੱਡ ਮੁੜ ਸ੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ’ਚ ਸ਼ਾਮਲ

    (ਸੱਚ ਕਹੂੰ ਨਿਊਜ਼) ਜਲੰਧਰ। Surjit Kaur ਪੰਜਾਬ ਤੋਂ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜਿਮਨੀ ਚੋਣਾਂ ਦੌਰਾਨ ਰੋਜ਼ਾਨ ਹੀ ਦਲਬਦਲੀਆਂ ਦਾ ਸਿਲਸਿਲਾ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਮ ਆਦਮੀ ਪਾਰਟੀ ਛੱਡ ਕੇ ਮੁਡ਼ ਸ੍ਰੋਮਣੀ ਅਕਾਲੀ ਦਲ ਦੇ ਬਾਗੀ ਧਡ਼ੇ ’ਚ ਸ਼ਾਮਲ ਹੋ ਗਏ ਹਨ। ਸੁਰਜੀਤ ਕੌਰ ਦੁਪਹਿਰ ਵੇਲੇ ਹੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ। ਉਹਨਾਂ ਨੇ ਮੁਡ਼ ਜਲੰਧਰ ਚੋਣ ਮੈਦਾਨ ’ਚ ਡਟਣ ਦਾ ਇੱਕ ਵਾਰ ਫਿਰ ਐਲਾਨ ਕਰ ਦਿੱਤਾ ਹੈ।

    ਦੁਪਹਿਰ ਵੇਲੇ ਆਪ ’ਚ ਸ਼ਾਮਲ ਹੋਏ ਸਨ

    ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ ਹੋਣ ਵਾਲੀ ਜਿਮਨੀ ਚੋਣ ਤੋਂ ਪਹਿਲਾਂ ਪੰਜਾਬ ’ਚ ਦੀ ਸਿਆਸਤ ’ਚ ਵੱਡਾ ਧਮਾਕਾ ਹੋਇਆ ਹੈ। ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ (Surjit Kaur) ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ। ਉਨ੍ਹਾਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਪੂਰੀ ਪਾਰਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

    LEAVE A REPLY

    Please enter your comment!
    Please enter your name here