ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਚਰਨਜੀਤ ਚੰਨੀ ਸਰਕਾਰ ’ਤੇ ਵੱਡਾ ਹਮਲਾ
- ਜੇਕਰ ਹਿੰਮਤ ਐ ਤਾਂ ਕਰਕੇ ਦਿਖਾਓ ਗਿ੍ਰਫ਼ਤਾਰ, ਮੈਨੂੰ ਵੀ ਝੂਠਾ ਫਸਾਉਣ ਦੀ ਕੀਤੀ ਸੀ ਕੋਸ਼ਿਸ਼ : ਸੁਖਬੀਰ ਬਾਦਲ
(ਅਸ਼ਵਨੀ ਚਾਵਲਾ) ਚੰਡੀਗੜ। ਬੇਅਦਬੀ ਮਾਮਲੇ ਵਿੱਚ ਸਾਰਾ ਕੁਝ ਸਾਜਿਸ਼ ਦੇ ਤਹਿਤ ਹੀ ਕੀਤਾ ਜਾ ਰਿਹਾ ਹੈ, ਜਦੋਂਕਿ ਇਸ ਬੇਅਦਬੀ ਮਾਮਲੇ ਵਿੱਚ ਹੁਣ ਤੱਕ ਇਨਾਂ ਨੇ ਕੁਝ ਵੀ ਨਹੀਂ ਕੀਤਾ ਹੈ। ਪਿਛਲੇ ਸਾਢੇ 4 ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਹੀ ਨਹੀਂ ਕੀਤਾ ਹੈ, ਜਦੋਂ ਇਸ ਮਾਮਲੇ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਵਿੱਚ ਉਨਾਂ ਨੂੰ ਹੀ ਫਸਾਇਆ ਜਾ ਰਿਹਾ ਸੀ। ਉਹ ਪੰਜਾਬ ਸਰਕਾਰ ਨੂੰ ਚੁਣੌਤੀ ਦਿੰਦੇ ਹਨ ਕਿ ਉਨਾਂ ਨੂੰ ਗ੍ਰਿਫਤਾਰ ਕਰਕੇ ਦਿਖਾਵੇ, ਕਿਉਂਕਿ ਇਹ ਸਾਰਾ ਕੁਝ ਹੀ ਝੂਠ ਦਾ ਪੁਲੰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਡੀਜੀਪੀ ਖ਼ੁਦ ਜੇਲ੍ਹ ਵਿੱਚ ਜਾਣਗੇ ਕਿਉਂਕਿ ਉਹ ਗਲਤ ਤਰੀਕੇ ਨਾਲ ਫਸਾਉਣ ਦੀ ਕੋਸ਼ਸ਼ ਕਰ ਰਹੇ ਹਨ।
ਇਹ ਗੰਭੀਰ ਦੋਸ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਲਗਾਏ ਹਨ।
ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਗਲਤ ਤਰੀਕੇ ਨਾਲ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਇੱਥੇ ਨਸ਼ੇ ਦੇ ਮੁੱਦੇ ’ਤੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਦੋਂ ਰੋਕਿਆ ਹੈ ਕਿ ਉਹ ਨਸ਼ਾ ਵੇਚਣ ਵਾਲਿਆ ਦੇ ਖ਼ਿਲਾਫ਼ ਕਾਰਵਾਈ ਨਾ ਕਰੇ। ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਪਰ ਸਿਆਸੀ ਲਾਹਾ ਲੈਣ ਲਈ ਏਵੇਂ ਬਦਨਾਮ ਨਹੀਂ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਸਰਕਾਰ ਵਿੱਚ ਹਿੰਮਤ ਹੈ ਨਸ਼ਾ ਵੇਚਣ ਵਾਲੀਆ ਨੂੰ ਗ੍ਰਿਫ਼ਤਾਰ ਕਰੇ ਉਨਾਂ ਨੂੰ ਖੁੱਲ੍ਹਾ ਕਿਉਂ ਛੱਡਿਆ ਹੋਇਆ ਹੈ।
ਇੱਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਲੋਕ ਸਭਾ ਵਿੱਚ ਹਨ ਅਤੇ ਉਹ ਵਿਧਾਨ ਸਭਾ ਚੋਣਾਂ ਵਿੱਚ ਨਹੀਂ ਉੱਤਰਨਗੇ। ਜਿਥੇ ਤੱਕ ਗਲ ਪਰਕਾਸ਼ ਸਿੰਘ ਬਾਦਲ ਦੀ ਗੱਲ ਹੈ ਤਾਂ ਪਾਰਟੀ ਦੀ ਕੋਰ ਕਮੇਟੀ ਦੀ ਟੀਮ ਹੀ ਇਹ ਤੈਅ ਕਰੇਗੀ ਕਿ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆਂ ਜਾਵੇ ਜਾਂ ਨਹੀਂ।
ਪੈਚ ਵਰਕ ਮੁੱਖ ਮੰਤਰੀ ਐ ਚਰਨਜੀਤ ਸਿੰਘ ਚੰਨੀ : ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਲਖ਼ ਟਿੱਪਣੀ ਕਰਦੇ ਹੋਏ ਕਿਹਾ ਕਿ ਚੰਨੀ ਨੇ ਕੋਈ ਵਿਕਾਸ ਕਾਰਜ ਨਹੀਂ ਕਰਵਾਉਣਾ, ਉਹ ਤਾਂ ਸਿਰਫ਼ ‘ਪੈਚ ਵਰਕ ਮੁੱਖ ਮੰਤਰੀ’ ਹੈ। ਵਿਧਾਨ ਸਭਾ ਵਿੱਚ ਜਦੋਂ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਸੀ ਤਾਂ ਚੰਨੀ ਕੋਈ ਵੀ ਵਿਕਾਸ ਕਾਰਜ ਦੀ ਗਿਣਤੀ ਕਰਵਾਉਣ ਵਿੱਚ ਅਸਫ਼ਲ ਰਿਹਾ ਅਤੇ ਪੈਚ ਵਰਕ ਨੂੰ ਹੀ ਉਪਲਬਧੀ ਦੱਸਦੇ ਹੋਏ ਬੋਲਦਾ ਰਿਹਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ