ਸ਼੍ਰੋਮਣੀ ਅਕਾਲੀ ਦਲ (ਮਾਨ) ਨੇ ਬਦਲਿਆ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ

Ferozepur News

(ਸਤਪਾਲ ਥਿੰਦ) ਫਿਰੋਜ਼ਪੁਰ। ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖਦਾ ਜਾ ਰਿਹਾ ਹੈ ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਮਾਨ) ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਪਾਰਟੀ ਵੱਲੋਂ ਪਹਿਲਾਂ ਨਾਮੀ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਹੁਣ ਉਹਨਾਂ ਦੀ ਜਗ੍ਹਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। Ferozepur News

ਇਹ ਵੀ ਪੜ੍ਹੋ: ਚੇਨਈ ਨੇ ਰਾਜਸਥਾਨ ਨੂੰ 5 ਵਿਕਟਾਂ ਨਾਲ ਹਰਾਇਆ, ਪਲੇਆਫ ਦੀਆਂ ਉਮੀਦਾਂ ਬਰਕਰਾਰ 

ਇਸ ਪਿੱਛੇ ਭੁਪਿੰਦਰ ਸਿੰਘ ਭੁੱਲਰ ਦਾ ਸਿਹਤ ਪੱਖੋਂ ਠੀਕ ਨਾ ਰਹਿਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉੱਧਰ ਉਮੀਦਵਾਰ ਗੁਰਚਰਨ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਭੁਪਿੰਦਰ ਸਿੰਘ ਭੁੱਲਰ ਦੀ ਸਹਿਮਤੀ ਨਾਲ ਸਭ ਬਦਲਾਅ ਕੀਤਾ ਗਿਆ ਹੈ ਅਤੇ ਕਾਗਜ਼ ਭਰਨ ਮਗਰੋਂ ਉਹ ਸਾਡੇ ਨਾਲ ਰਲ ਕੇ ਚੋਣ ਪ੍ਰਚਾਰ ਕਰਨਗੇ। Ferozepur News

LEAVE A REPLY

Please enter your comment!
Please enter your name here