Shiromani Akali Dal ਦੇ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਮੱਟਰਾਂ ਵੱਲੋਂ ਅਸਤੀਫ਼ਾ

Shiromani Akali Dal SC The General Secretary of the Wing resigned by the Secretary

Shiromani Akali Dal | ਢੀਂਡਸਾ ਨਾਲ ਖੜ੍ਹਨ ਦਾ ਅਹਿਦ

ਭਵਾਨੀਗੜ, (ਵਿਜੈ ਸਿੰਗਲਾ) | 
ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਐਸ ਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਰਾਮ ਸਿੰਘ ਮੱਟਰਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਰੋਸ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨੂੰ ਲਿਖਤੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਨਾਸ਼ਾਹੀ ਵਾਲਾ ਰਵੱਈਆ ਅਪਣਾਕੇ ਪਾਰਟੀ ਦੇ ਸਿਰਮੌਰ ਆਗੂ ਢੀਂਡਸਾ ਖਿਲਾਫ ਕਾਰਵਾਈ ਕੀਤੀ ਹੈ, ਜੋ ਕਿ ਹਰ ਪਾਰਟੀ ਵਰਕਰ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਅੱਜ ਹੀ ਐਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਆਪਣਾ ਅਸਤੀਫਾ ਭੇਜਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ ਲਈ ਸੁਖਦੇਵ ਸਿੰਘ ਢੀਂਡਸਾ ਵੱਲੋਂ ਲਏ ਗਏ ਫੈਸਲੇ ਦੀ ਡਟਕੇ ਪ੍ਰੋੜਤਾ ਕਰਦੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।.

 

LEAVE A REPLY

Please enter your comment!
Please enter your name here