
ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਿਲ
ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਦਾ ਪੱਲਾ ਫੜਨਗੇ: ਰਣਦੀਪ ਸਿੰਘ ਨਾਭਾ
Punjab Politics News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੀ ਮੌਜੂਦਾ ਕੌਂਸਲਰ ਗੁਰਮੀਤ ਕੌਰ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ‘ਚ ਵਾਰਡ ਨੰ 5 ਦੀ ਕੌਂਸਲਰ ਗੁਰਮੀਤ ਕੌਰ, ਅਕਾਲੀਦਲ ਦੇ ਸੀਨੀਅਰ ਆਗੂ ਰੂਪ ਸਿੰਘ, ਉਨ੍ਹਾਂ ਦੇ ਸਪੁੱਤਰ ਹਰਮਨਜੀਤ ਸਿੰਘ ਅਤੇ ਸੁੱਖਜੀਤ ਕੌਰ ਵੀ ਕਾਂਗਰਸ ਵਿਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਾਮਿਲ ਕੀਤਾ।
ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅੱਜ ਕੌਂਸਲਰ ਗੁਰਮੀਤ ਕੌਰ ਅਤੇ ਰੂਪ ਸਿੰਘ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਵਧੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: CM Punjab: ਮੁੱਖ ਮੰਤਰੀ ਦੀ ਕੇਂਦਰ ਨੂੰ ਚਿੱਠੀ, ਜਾਣੋ ਹੜ੍ਹਾਂ ਦੌਰਾਨ ਆਈ ਵੱਡੀ ਸਮੱਸਿਆ ਬਾਰੇ ਕਿਵੇਂ ਕਰਵਾਇਆ ਜਾਣੂੰ
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ,ਕੌਂਸਲਰ ਕੁਲਵਿੰਦਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਮਾ. ਮਨੋਹਰ ਲਾਲ ਵਰਮਾ, ਰਾਕੇਸ਼ ਕੁਮਾਰ ਗੋਗੀ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਭੂਸਣ ਸ਼ਰਮਾ, ਬਲਜਿੰਦਰ ਘੁੱਕਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਮਰਾੜੂ, ਜੱਗੀ ਵੜੈਚਾਂ, ਲਵਪ੍ਰੀਤ ਕਾਹਨਪੁਰਾ, ਗੁਰਪ੍ਰੀਤ ਸਿੰਘ ਗਰੋਵਾਲ, ਹਰਦੀਪ ਸਿੰਘ ਮਹਿਮੂਦਪੁਰ, ਜਗਤਾਰ ਤੰਗਰਾਲਾ, ਹੈਪੀ ਸੂਦ, ਕੁਲਦੀਪ ਸਿੰਘ, ਖਜਾਨਾ ਰਾਮ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ। Punjab Politics News