Shiv Sena Punjab: ਸ਼ਿਵ ਸੈਨਾ ਆਗੂ ਦੀ ਹੱਤਿਆ ਮਾਮਲਾ: ਮਲੋਟ ‘ਚ ਪੁਲਿਸ ਦੀ ਵੱਡੀ ਕਾਰਵਾਈ, ਤਿੰਨ ਜਖਮੀ

Shiv Sena Punjab
Shiv Sena Punjab: ਸ਼ਿਵ ਸੈਨਾ ਆਗੂ ਦੀ ਹੱਤਿਆ ਮਾਮਲਾ: ਮਲੋਟ 'ਚ ਪੁਲਿਸ ਦੀ ਵੱਡੀ ਕਾਰਵਾਈ, ਤਿੰਨ ਜਖਮੀ

Shiv Sena Punjab: ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁਲਜ਼ਮਾਂ ਨਾਲ ਮਲੋਟ ਵਿਖੇ ਪੁਲਿਸ ਦੀ ਮੁਠਭੇੜ, 3 ਮੁਲਜ਼ਮ ਜ਼ਖ਼ਮੀ, ਕਾਬੂ

Shiv Sena Punjab: ਮਲੋਟ (ਮਨੋਜ) ਮੋਗਾ ਵਿਖੇ ਸ਼ਿਵ ਸੈਨਾ ਆਗੂ ਮੰਗਤ ਰਾਮ ਦੀ ਹੱਤਿਆ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸੀਆਈਏ ਮੋਗਾ ਅਤੇ ਸੀਆਈਏ ਮਲੋਟ ਦੇ ਅਪਰੇਸ਼ਨ ਦੌਰਾਨ ਬੀਤੀ ਰਾਤ ਮਲੋਟ ਬੱਸ ਸਟੈਂਡ ਕੋਲ 2 ਮੁਲਜ਼ਮ ਗੋਲੀ ਲੱਗਣ ਨਾਲ ਜਖਮੀ ਹੋ ਗਏ, ਜਦਕਿ ਇੱਕ ਭੱਜਣ ਦੀ ਕੋਸ਼ਿਸ਼ ਦੌਰਾਨ ਜ਼ਖ਼ਮੀ ਹੋ ਗਿਆ।

Read Also : CM Rekha Gupta: ਰਾਜਧਾਨੀ ਵਿੱਚ ਹੋਣ ਜਾ ਰਹੇ ਵੱਡੇ ਬਦਲਾਅ, ਮੁੱਖ ਮੰਤਰੀ ਨੇ ਕੀਤਾ ਐਲਾਨ

ਜਾਣਕਾਰੀ ਦਿੰਦਿਆਂ ਡਾ.ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੋਗਾ ਵਿਖੇ ਸ਼ਿਵ ਸੈਨਾ ਆਗੂ ਮੰਗਤ ਰਾਮ ਦੀ ਹੱਤਿਆ ਦੇ ਮੁਲਜ਼ਮਾਂ ਨੂੰ ਸ਼ੁਕਰਵਾਰ ਰਾਤ ਨੂੰ ਸੀਆਈਏ ਮੋਗਾ ਅਤੇ ਸੀਆਈਏ ਮਲੋਟ ਦੀ ਟੀਮ ਨੇ ਮਲੋਟ ਬੱਸ ਸਟੈਂਡ ਕੋਲ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ’ਚ ਕਥਿਤ ਆਰੋਪੀ ਅਰੁਣ ਉਰਫ ਦੀਪੂ ਅਤੇ ਅਰੁਣ ਉਰਫ ਸਿੰਘਾ ਗੋਲੀ ਲੱਗਣ ਨਾਲ ਜਖਮੀ ਹੋ ਗਏ ਜਦਕਿ ਰਾਜਵੀਰ ਉਰਫ ਲੱਡੂ ਭੱਜਣ ਦੀ ਕੋਸ਼ਿਸ਼ ਦੌਰਾਨ ਜ਼ਖ਼ਮੀ ਹੋ ਗਿਆ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਲੋਟ ਵਿੱਚ ਭਰਤੀ ਕਰਵਾਇਆ ਗਿਆ ਹੈ।

Shiv Sena Punjab

ਜਾਣਕਾਰੀ ਅਨੁਸਾਰ 13 ਮਾਰਚ 2025 ਦੀ ਰਾਤ ਨੂੰ ਸ਼ਿਵ ਸੇਨਾ ਆਗੂ ਮੰਗਤ ਰਾਮ ਦਾ ਮੋਗਾ ਸ਼ਹਿਰ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੋਗਾ ਪੁਲਿਸ ਵੱਲੋਂ 6 ਬਾਏਨੇਮ ਵਿਅਕਤੀਆਂ ਅਤੇ 3 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਸੀ।

ਭਰੋਸੇਯੋਗ ਸੂਤਰਾਂ ਦੀ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੂੰ ਸੂਚਨਾ ਮਿਲੀ ਕਿ 3 ਮੁੱਖ ਮੁਲਜ਼ਮ ਮਲੋਟ ਬੱਸ ਸਟੈਂਡ ਨੇੜੇ ਲੁਕੇ ਹੋਏ ਹਨ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਇਲਾਕੇ ਨੂੰ ਘੇਰ ਲਿਆ। ਘੇਰਾਬੰਦੀ ਹੋਣ ਤੇ ਮੁਲਜ਼ਮਾਂ ਨੇ ਪੁਲਿਸ ਪਾਰਟੀ ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਅਰੁਣ ਉਰਫ਼ ਦੀਪੂ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਮੋਗਾ ਦੇ ਖੱਬੇ ਪੈਰ ਵਿੱਚ ਸੱਟ ਲੱਗੀ ਤੇ ਅਰੁਣ ਉਰਫ਼ ਸਿੰਘਾ ਪੁੱਤਰ ਬੱਬੂ ਸਿੰਘ ਵਾਸੀ ਮੋਗਾ ਦੇ ਸੱਜੇ ਪੈਰ ਵਿੱਚ ਸੱਟ ਲੱਗੀ ਜਦਕਿ ਰਾਜਵੀਰ ਉਰਫ਼ ਲਾਡੋ ਪੁੱਤਰ ਅਸ਼ੋਕ ਕੁਮਾਰ ਮੋਗਾ ਨੂੰ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਸੱਟਾਂ ਲੱਗੀਆਂ।

ਤਿੰਨੋਂ ਮੁਲਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ, ਮਲੋਟ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ 2 ਜ਼ਖਮੀਆਂ ਨੂੰ ਮੈਡੀਕਲ ਕਾਲਜ, ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਉਪਰੋਕਤ ਮੁਲਜਮਾਂ ਵਿਰੁੱਧ ਮੁਕੱਦਮਾ ਨੰਬਰ 37 ਅ/ਧ 109, 3(5) ਬੀ.ਐਨ.ਐਸ ਅਤੇ 25/27 ਅਸਲਾ ਐਕਟ ਥਾਣਾ ਸਿਟੀ ਮਲੋਟ ਦਰਜ ਕੀਤੀ ਗਈ। ਇਹਨਾਂ ਤੋਂ ਇੱਕ .32 ਬੋਰ ਪਿਸਤੌਲ ਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਈਆਂ ਹਨ।

LEAVE A REPLY

Please enter your comment!
Please enter your name here